ਨਵੀਂ ਦਿੱਲੀ- ਪੰਜਾਬ ਪੁਲਸ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। ਦਰਅਸਲ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿਚ ਸਿਵਿਲੀਅਨ ਸਪੋਰਟ ਸਟਾਫ਼ ਦੇ ਅਹੁਦੇ ਲਈ ਅਪਲਾਈ ਕਰਨ ਦੀ ਅੱਜ ਆਖ਼ਰੀ ਤਰੀਕ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਕੁੱਲ 634 ਖਾਲ੍ਹੀ ਅਹੁਦੇ ਭਰੇ ਜਾਣਗੇ। ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਰਜ਼ੀ ਦੇਣੀ ਹੋਵੇਗੀ। ਆਨਲਾਈਨ ਅਰਜ਼ੀ ਪ੍ਰਕਿਰਿਆ 17 ਅਗਸਤ ਤੋਂ ਸ਼ੁਰੂ ਕੀਤੀ ਗਈ ਸੀ।
ਇਨ੍ਹਾਂ ਅਹੁਦਿਆਂ 'ਤੇ ਹੋਵੇਗੀ ਭਰਤੀ
ਇਸ ਭਰਤੀ ਤਹਿਤ, ਲੀਗਲ ਅਫ਼ਸਰ, ਅਸਿਸਟੈਂਟ ਲੀਗਲ ਅਫ਼ਸਰ, ਫੌਰੈਂਸਿਕ ਅਫ਼ਸਰ, ਅਸਿਸਟੈਂਟ ਫੋਰੈਂਸਿਕ ਅਫ਼ਸਰ, ਕੰਪਿਊਟਰ ਡਿਜੀਟਲ ਫੌਰੈਂਸਿਕ ਅਫ਼ਸਰ, ਇਨਫਾਰਮੇਸ਼ਨ ਟੈਕਨਾਲੌਜੀ ਅਫ਼ਸਰ, ਫਾਈਨੈਂਸ਼ੀਅਲ ਅਫ਼ਸਰ, ਅਸਿਸਟੈਂਟ ਫਾਈਨੈਂਸ਼ੀਅਲ ਅਫ਼ਸਰ ਦੇ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਕੰਪਿਊਟਰ ਅਧਾਰਤ ਟੈਸਟ (Computer Based Test) ਜ਼ਰੀਏ ਕੀਤੀ ਜਾਵੇਗੀ। ਕੰਪਿਊਟਰ ਅਧਾਰਤ ਟੈਸਟ ਤੋਂ ਬਾਅਦ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਜਾਵੇਗੀ ਅਤੇ ਲਿਖਤੀ ਪ੍ਰੀਖਿਆ ਵਿਚ ਪ੍ਰਾਪਤ ਅੰਕਾਂ ਦੇ ਅਧਾਰ 'ਤੇ ਅੰਤਮ ਸੂਚੀ ਜਾਰੀ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਤੁਸੀਂ ਅਧਿਕਾਰਤ ਨੋਟੀਫਿਕੇਸ਼ਨ ਵੇਖ ਸਕਦੇ ਹੋ।
ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ ਗ੍ਰੈਜੂਏਟ ਹੋਣਾ ਜ਼ਰੂਰੀ ਹੈ ਅਤੇ ਉਸ ਖੇਤਰ ਵਿਚ ਘੱਟੋ-ਘੱਟ 2 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ।
ਉਮਰ ਹੱਦ
ਉਮੀਦਵਾਰ ਦੀ ਉਮਰ 18 ਤੋਂ 37 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਵਿਚ ਛੋਟ ਦਿੱਤੀ ਜਾਵੇਗੀ।
ਅਰਜ਼ੀ ਫੀਸ
ਉਮੀਦਵਾਰਾਂ ਨੂੰ 1,500 ਰੁਪਏ (700 ਰੁਪਏ ਅਰਜ਼ੀ ਫੀਸ +800 ਰੁਪਏ ਪ੍ਰੀਖਿਆ ਫੀਸ) ਦਾ ਆਨਲਾਈਨ ਭੁਗਤਾਨ ਕਰਨਾ ਹੋਵੇਗਾ। ਰਾਖਵੀਂ ਸ਼੍ਰੇਣੀਆਂ ਨੂੰ ਫੀਸ ਵਿਚ ਛੋਟ ਦਿੱਤੀ ਗਈ ਹੈ।
ਅਧਿਕਾਰਤ ਨੋਟੀਫਿਕੇਸ਼ਨ ਵੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਰੇਲਵੇ ’ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਤਰ੍ਹਾਂ ਕਰੋ ਅਪਲਾਈ
NEXT STORY