ਨਵੀਂ ਦਿੱਲੀ- ਭਾਰਤੀ ਰੇਲਵੇ 'ਚ ਨੌਕਰੀ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ ਹੈ। ਇਹ ਭਰਤੀ ਉੱਤਰ ਰੇਲਵੇ 'ਚ ਨਿਕਲੀ ਹੈ। ਉੱਤਰ ਰੇਲਵੇ ਨੇ ਮੈਡੀਕਲ ਪ੍ਰੈਕਟਿਸ਼ਨਰ ਦੇ ਅਹੁਦਿਆਂ 'ਤੇ ਭਰਤੀ ਲਈ ਇਹ ਨੌਕਰੀ ਨਿਕਲੀ ਹੈ। ਜਿਸ ਲਈ ਯੋਗ ਉਮੀਦਵਾਰ ਅਪਲਾਈ ਕਰ ਸਕਦੇ ਹਨ। ਰੇਲਵੇ ਨੇ 25 ਮਾਰਚ ਨੂੰ ਇਸ ਦਾ ਨੋਟੀਫਿਕੇਸ਼ਨ ਕੱਢਿਆ ਹੈ।
ਕੁੱਲ ਅਹੁਦੇ
ਨਾਰਦਨ ਰੇਲਵੇ ਨੇ ਜਨਰਲ ਡਿਊਟੀ ਮੈਡੀਕਲ ਪ੍ਰੈਕਟੀਸ਼ਨਰ ਦੇ ਅਹੁਦਿਆਂ ਲਈ ਅਰਜ਼ੀ ਮੰਗੀ ਹੈ। ਕੁੱਲ ਤਿੰਨ ਅਹੁਦਿਆਂ 'ਤੇ ਭਰਤੀਆਂ ਹੋਣੀਆਂ ਹਨ।
ਆਖ਼ਰੀ ਤਾਰੀਖ਼
ਯੋਗ ਉਮੀਦਵਾਰਾਂ ਦਾ ਵਾਕ-ਇਨ-ਇੰਟਰਵਿਊ 6 ਅਪ੍ਰੈਲ 2021 ਨੂੰ ਹੋਵੇਗਾ।
ਸਿੱਖਿਆ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਐੱਮ.ਬੀ.ਬੀ.ਐੱਸ. ਦੀ ਡਿਗਰੀ ਅਤੇ ਇਕ ਸਾਲ ਰੋਟੇਟਿੰਗ ਇੰਟਰਨਸ਼ਿਪ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ ਵੀ 50 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵਾਂਕਰਨ ਸ਼੍ਰੇਣੀ ਦੇ ਉਮੀਦਵਾਰਾਂ ਲਈ ਇਸ 'ਚ ਨਿਯਮ ਅਨੁਸਾਰ ਛੋਟ ਮਿਲੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਇਸ ਦੀ ਅਧਿਕਾਰਤ ਵੈੱਬਸਾਈਟ https://nr.indianrailways.gov.in/ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਡਾਕ ਵਿਭਾਗ ’ਚ 2500 ਤੋਂ ਵਧੇਰੇ ਅਹੁਦਿਆਂ ’ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY