ਨਵੀਂ ਦਿੱਲੀ- ਰਾਜਸਥਾਨ ਵਿੱਚ 13184 ਅਸਾਮੀਆਂ ਲਈ ਸਫਾਈ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇੱਛੁਕ ਅਤੇ ਯੋਗ ਉਮੀਦਵਾਰ 20 ਜੂਨ ਯਾਨੀ ਅੱਜ ਤੋਂ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਨ੍ਹਾਂ ਅਹੁਦਿਆਂ ਲਈ 19 ਜੁਲਾਈ 2023 ਤੱਕ ਅਪਲਾਈ ਕਰ ਸਕਦੇ ਹਨ।
ਮਹੱਤਵਪੂਰਨ ਤਾਰੀਖ਼ਾਂ
ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼: 20 ਜੂਨ 2023
ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼: 19 ਜੁਲਾਈ 2023
ਉਮਰ ਹੱਦ
ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 18 ਅਤੇ ਵੱਧ ਤੋਂ ਵੱਧ 40 ਸਾਲ ਤੈਅ ਕੀਤੀ ਗਈ ਹੈ। ਉਮੀਦਵਾਰ ਰਾਜਸਥਾਨ ਦਾ ਮੂਲ ਨਿਵਾਸੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਮੀਦਵਾਰ ਕੋਲ 1 ਸਾਲ ਕੰਮ ਕਰਨ ਦਾ ਤਜਰਬਾ ਵੀ ਹੋਣਾ ਚਾਹੀਦਾ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਇੰਟਰਵਿਊ, ਦਸਤਾਵੇਜ਼ਾਂ ਦੀ ਤਸਦੀਕ ਅਤੇ ਮੈਡੀਕਲ ਜਾਂਚ ਤੋਂ ਬਾਅਦ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਉਮਦੀਵਾਰ ਅਧਿਕਾਰਤ ਨੋਟੀਫਿਕੇਸ਼ਨ ਜ਼ਰੂਰ ਵੇਖਣ।
ਭਾਰਤੀ ਡਾਕ ਵਿਭਾਗ 'ਚ ਡਰਾਈਵਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ
NEXT STORY