ਨਵੀਂ ਦਿੱਲੀ– ਕੇਂਦਰੀ ਉਦਯੋਗਿਕ ਸੁਰੱਖਿਆ ਫ਼ੋਰਸ (ਸੀ.ਆਈ.ਐੱਸ.ਐੱਫ.) ਨੇ ਹੈੱਡ ਕਾਂਸਟੇਬਲ ਅਹੁਦਿਆਂ 'ਤੇ ਭਰਤੀਆਂ ਕਰਨ ਨਾਲ ਅਰਜ਼ੀਆਂ ਮੰਗੀਆਂ ਹਨ।
ਅਹੁਦਿਆਂ ਦਾ ਵੇਰਵਾ
ਕੁੱਲ 249 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਸਿੱਖਿਆ ਯੋਗਤਾ
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਉਮੀਦਵਾਰ ਕੋਲ ਸਪੋਰਟਸ ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 31 ਮਾਰਚ 2022 ਤਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 23 ਸਾਲ ਹੋਣੀ ਚਾਹੀਦੀ ਹੈ। ਐੱਸ.ਸੀ. ਅਤੇ ਐੱਸ.ਟੀ. ਵਰਗ ਦੇ ਉਮੀਦਵਾਰ ਨੂੰ ਵਧ ਤੋਂ ਵਧ ਉਮਰ 'ਚ 5 ਸਾਲ ਦੀ ਛੋਟ ਪ੍ਰਦਾਨ ਕੀਤੀ ਜਾਵੇਗੀ। ਓ.ਬੀ.ਸੀ. ਵਰਗ ਦੇ ਉਮੀਦਵਾਰ ਨੂੰ 3 ਸਾਲ ਦੀ ਛੋਟ ਦਿੱਤੀ ਜਾਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਨੋਟੀਫਿਕੇਸ਼ਨ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਡਾਕ ਵਿਭਾਗ 'ਚ ਨਿਕਲੀਆਂ ਹਨ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
NEXT STORY