ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ ਨੇ ਆਰ.ਬੀ.ਆਈ. ਅਸਿਸਟੈਂਟ ਭਰਤੀ 2022 ਲਈ ਅਧਿਕਾਰਤ ਵੈੱਬਸਾਈਟ 'ਤੇ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਅਹੁਦਿਆਂ ਦਾ ਵੇਰਵਾ
ਕੁੱਲ 950 ਅਹੁਦਿਆਂ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ।
ਆਖ਼ਰੀ ਤਾਰੀਖ਼
17 ਫਰਵਰੀ 2022 ਤੋਂ ਰਜਿਸਟਰੇਸ਼ਨ ਸ਼ੁਰੂ ਹੋਵੇਗੀ
ਉਮੀਦਵਾਰ 8 ਮਾਰਚ 2022 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਵਿਸ਼ੇ 'ਚ 50 ਫੀਸਦੀ ਅੰਕਾਂ ਨਾਲ ਗਰੈਜੂਏਟ ਦੀ ਡਿਗਰੀ ਅਤੇ ਪੀ.ਸੀ. 'ਤੇ ਵਰਡ ਪ੍ਰੋਸੈਸਿੰਗ ਦਾ ਗਿਆਨ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 20 ਤੋਂ 28 ਸਾਲ ਦਰਮਿਆਨ ਹੋਣੀ ਚਾਹੀਦੀ ਹੈ।
ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਭਾਰਤੀ ਫ਼ੌਜ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਆਖ਼ਰੀ ਤਾਰੀਖ਼ ਆ ਰਹੀ ਨੇੜੇ, ਜਲਦ ਕਰੋ ਅਪਲਾਈ
NEXT STORY