ਨਵੀਂ ਦਿੱਲੀ- ਭਾਰਤੀ ਜਲ ਸੈਨਾ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਸ਼ਾਰਟ ਸਰਵਿਸ ਕਮਿਸ਼ਨ ਨੇ ਇੰਡੀਅਨ ਨੇਵੀ 'ਚ ਅਫ਼ਸਰ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਇਸ ਦੇ ਅਧੀਨ ਏਅਰ ਟਰੈਫਿਕ ਕੰਟਰੋਲ, ਜਨਰਲ ਸਰਵਿਸ, ਨਵਲ ਏਅਰ ਆਪਰੇਸ਼ਨ ਅਫ਼ਸਰ, ਪਾਇਲਟ ਅਤੇ ਲਾਜੀਸਟਿਕਸ ਵਰਗੇ 242 ਅਹੁਦਿਆਂ 'ਤੇ ਭਰਤੀਆਂ ਕੀਤੀਆਂ ਜਾਣਗੀਆਂ।
ਆਖ਼ਰੀ ਤਾਰੀਖ਼
ਉਮੀਦਵਾਰ 14 ਮਈ 2023 ਤੱਕ ਅਪਲਾਈ ਕਰ ਸਕਦੇ ਹਨ।
ਤਨਖਾਹ
ਉਮੀਦਵਾਰਾਂ ਨੂੰ ਹਰ ਮਹੀਨੇ 34 ਹਜ਼ਾਰ ਰੁਪਏ ਤੋਂ ਲੈ ਕੇ 88 ਹਜ਼ਾਰ ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਉਮਰ
ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੱਕ ਤੈਅ ਕੀਤੀ ਗਈ ਹੈ। ਹਾਲਾਂਕਿ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ 'ਚ ਭਾਰਤ ਸਰਕਾਰ ਦੇ ਨਿਯਮਾਂ ਅਨੁਸਾਰ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਰੇਲਵੇ 'ਚ ਅਸਿਸਟੈਂਟ ਲੋਕੋ ਪਾਇਲਟ ਦੀਆਂ 238 ਅਸਾਮੀਆਂ 'ਤੇ ਨਿਕਲੀ ਭਰਤੀ, 10ਵੀਂ ਪਾਸ ਕਰਨ ਅਪਲਾਈ
NEXT STORY