ਨਵੀਂ ਦਿੱਲੀ : ਰੇਲਵੇ ਵਿਚ ਨੌਕਰੀ ਕਰਨ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਸਾਊਥ ਵੈਸਟਰਨ ਰੇਲਵੇ ਵਿਚ ਆਪਰੇਂਟਿਸਸ਼ਿਪ ਦੇ 1004 ਅਹੁਦਿਆਂ ’ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਅਤੇ ਚਾਹਵਾਨ ਉਮੀਦਵਾਰ 9 ਜਨਵਰੀ 2021 ਤੱਕ ਅਧਿਕਾਰਤ ਵੈਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਿੱਦਿਅਕ ਯੋਗਤਾ
ਉਮੀਦਵਾਰਾਂ ਦਾ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ ਘੱਟ ਤੋਂ ਘੱਟ 50 ਪ੍ਰਤੀਸ਼ਤ ਅੰਕਾਂ ਨਾਲ 10ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਬੰਧਤ ਟਰੇੇਡ ਵਿਚ ਆਈ.ਟੀ.ਆਈ. ਡਿਪਲੋਮਾ ਵੀ ਹੋਣਾ ਚਾਹੀਦਾ ਹੈ।
ਉਮਰ ਹੱਦ
ਉਮੀਦਵਾਰ ਦੀ ਉਮਰ ਘੱਟ ਤੋਂ ਘੱਟ 24 ਸਾਲ ਤੈਅ ਕੀਤੀ ਗਈ ਹੈ।
ਅਰਜ਼ੀ ਫ਼ੀਸ
ਇਨ੍ਹਾਂ ਅਹੁਦਿਆਂ ’ਤੇ ਅਪਲਾਈ ਕਰਨ ਲਈ ਜਨਰਲ/ਓ.ਬੀ.ਸੀ. ਸ਼੍ਰੇਣੀ ਦੇ ਉਮੀਦਵਾਰਾਂ ਨੂੰ 100 ਰੁਪਏ ਫ਼ੀਸ ਦੇਣੀ ਹੋਵੇਗੀ, ਜਦੋਂਕਿ ਰਾਖਵੀਂ ਸ਼੍ਰੇਣੀ ਅਤੇ ਮਹਿਲਾ ਉਮੀਦਵਾਰਾਂ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ।
ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ ’ਤੇ ਉਮੀਦਵਾਰਾਂ ਦੀ ਚੋਣ ਲਈ ਕੋਈ ਪ੍ਰੀਖਿਆ ਆਯੋਜਿਤ ਨਹੀਂ ਕੀਤੀ ਜਾਵੇਗੀ ਸਗੋਂ ਵਿੱਦਿਅਕ ਯੋਗਤਾ ਦੇ ਆਧਾਰ ’ਤੇ ਮੈਰਿਟ ਲਿਸਟ ਜ਼ਰੀਏ ਚੋਣ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਮਹਿਕਮੇ ਦੀ ਅਧਿਕਾਰਤ ਵੈਬਸਾਈਟ https://www.rrchubli.in/ ’ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਖ਼ਾਸ ਖ਼ਬਰ : ਈ-ਗੇਮਿੰਗ ਇੰਡਸਟਰੀ ’ਚ ਵੀ ਹੁਣ ਤੁਸੀਂ ਬਣਾ ਸਕਦੇ ਹੋ ਆਪਣਾ ਭਵਿੱਖ
NEXT STORY