ਨਵੀਂ ਦਿੱਲੀ- ਬੈਂਕ ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਸਟੇਟ ਬੈਂਕ ਆਫ਼ ਇੰਡੀਆ (ਐੱਸ.ਬੀ.ਆਈ.) ਨੇ ਅਪ੍ਰੈਂਟਿਸ ਦੇ ਅਹੁਦਿਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਇਸ ਦੇ ਤਹਿਤ 6000 ਤੋਂ ਵਧੇਰੇ ਅਹੁਦੇ ਭਰੇ ਜਾਣਗੇ। ਅਪਲਾਈ ਕਰਨ ਦੀ ਆਖ਼ਰੀ ਤਰੀਕ 26 ਜੁਲਾਈ ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਅਪ੍ਰੈਂਟਿਸ ਦੇ ਕੁੱਲ 6100 ਅਹੁਦੇ ਦੇਸ਼ ਭਰ ਦੇ ਵੱਖ-ਵੱਖ ਬੈਂਕਾਂ ਵਿਚ ਉਪਲੱਬਧ ਹਨ।

ਮਹੱਤਵਪੂਰਣ ਤਾਰੀਖਾਂ
- ਅਰਜ਼ੀ ਦੇਣ ਲਈ ਸ਼ੁਰੂਆਤੀ ਤਾਰੀਖ: 6 ਜੁਲਾਈ, 2021
- ਅਰਜ਼ੀ ਦੀ ਆਖ਼ਰੀ ਤਾਰੀਖ: 26 ਜੁਲਾਈ 2021
ਉਮਰ ਹੱਦ
ਉਮੀਦਵਾਰਾਂ ਦੀ ਉਮਰ 20 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਵਿੱਦਿਅਕ ਯੋਗਤਾ
ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ / ਸੰਸਥਾ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਲਿਖਤੀ ਟੈਸਟ ਅਤੇ ਸਥਾਨਕ ਭਾਸ਼ਾ ਦੇ ਅਧਾਰ 'ਤੇ ਕੀਤੀ ਜਾਏਗੀ।
ਅਧਿਕਾਰਤ ਨੋਟੀਫਿਕੇਸ਼ਨ ਲਈ ਇੱਥੇ ਕਲਿੱਕ ਕਰੋ
ਪੁਲਸ ਸਬ-ਇੰਸਪੈਕਟਰ ਦੇ ਅਹੁਦੇ ’ਤੇ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਕਰਨ ਅਪਲਾਈ
NEXT STORY