ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਸ਼ਸਤਰ ਸੀਮਾ ਬਲ (ਐੱਸ.ਐੱਸ.ਬੀ.) ਵਲੋਂ ਕਾਂਸਟੇਬਲ ਦੇ ਕੁੱਲ 1541 ਅਹੁਦਿਆਂ 'ਤੇ ਨੋਟੀਫਿਕੇਸ਼ਨ ਜਾਰੀ ਕਰ ਕੇ ਐਪਲੀਕੇਸ਼ਨ ਮੰਗੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਵਿਭਾਗ ਦੀ ਆਫੀਸ਼ੀਅਲ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਹੁਦਿਆਂ ਦੀ ਗਿਣਤੀ- 1541
ਅਹੁਦਿਆਂ ਦਾ ਨਾਂ- ਕਾਂਸਟੇਬਲ
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਸੰਸਥਾ/ਯੂਨੀਵਰਸਿਟੀ ਤੋਂ 10ਵੀਂ ਪਾਸ ਕੀਤੀ ਹੋਵੇ ਅਤੇ ਸੰਬੰਧਤ ਟਰੇਡ 'ਚ ਆਈ.ਆਈ.ਟੀ. ਪ੍ਰਮਾਣ ਪੱਤਰ ਪ੍ਰਾਪਤ ਕੀਤਾ ਹੋਵੇ। ਉੱਥੇ ਹੀ ਡਰਾਈਵਰ ਅਹੁਦਿਆਂ ਲਈ 10ਵੀਂ ਦੇ ਨਾਲ-ਨਾਲ ਡਰਾਈਵਿੰਗ ਲਾਇਸੈਂਸ ਵੀ ਪ੍ਰਾਪਤ ਕੀਤਾ ਹੋਣਾ ਚਾਹੀਦਾ।
ਆਖਰੀ ਤਾਰੀਖ਼
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਆਖਰੀ ਤਰੀਖ਼ 27 ਸਤੰਬਰ 2020 ਹੈ।
ਉਮਰ-
ਉਮੀਦਵਾਰਾਂ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 23/25/27 ਸਾਲ (ਅਹੁਦਿਆਂ ਅਨੁਸਾਰ ਵੱਖ-ਵੱਖ) ਹੋਣੀ ਚਾਹੀਦੀ ਹੈ।
ਐਪਲੀਕੇਸ਼ਨ ਫੀਸ
ਆਨਲਾਈਨ ਅਪਲਾਈ ਕਰਦੇ ਸਮੇਂ ਉਮੀਦਵਾਰਾਂ ਨੂੰ 100 ਰੁਪਏ ਦੀ ਫੀਸ ਵੀ ਜਮ੍ਹਾ ਕਰਨਾ ਹੋਵੇਗੀ।
ਇਸ ਤਰ੍ਹਾਂ ਕਰੋ ਅਪਲਾਈ
ਉਪਰੋਕਤ ਅਹੁਦਿਆਂ ਲਈ ਉਮੀਦਵਾਰ ਵਿਭਾਗ ਦੀ ਵੈੱਬਸਾਈਟ https://ssbrectt.gov.in/ 'ਤੇ ਅਪਲਾਈ ਕਰ ਸਕਦੇ ਹਨ।
12ਵੀਂ ਪਾਸ ਨੌਜਵਾਨਾਂ ਲਈ ਭਾਰਤੀ ਜਲ ਸੈਨਾ 'ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ
NEXT STORY