ਲੰਡਨ (ਸਰਬਜੀਤ ਸਿੰਘ ਬਨੂੜ) : ਕੈਨੇਡਾ ਤੇ ਭਾਰਤ ਸਰਕਾਰ 'ਚ ਪੈ ਰਹੀ ਲਗਾਤਾਰ ਕੁੜੱਤਣ ਕਾਰਨ ਪਾਕਿਸਤਾਨ ਵਿੱਚ ਹੋਏ ਕਸ਼ਮੀਰੀਆਂ ਤੇ ਖਾਲਿਸਤਾਨ ਆਗੂਆਂ ਦੇ ਕਤਲਾਂ ਨੂੰ ਵੀ ਜੱਗ ਜ਼ਾਹਿਰ ਕਰਨ ਦੀ ਮੰਗ ਉੱਠਣ ਲੱਗੀ ਹੈ। ਅੱਤਵਾਦ ਨੂੰ ਹਵਾ ਦੇਣ ਤੇ ਅੱਜ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕਾ ਪਾਕਿਸਤਾਨ ਪੱਛਮੀ ਮੁਲਕਾਂ ਦੀ ਤਰਜ਼ 'ਤੇ ਭਾਰਤ ਨੂੰ ਅੱਖਾਂ ਵਿਖਾਉਣ ਲਈ ਅਸਮਰੱਥ ਨਹੀਂ ਜਾਪ ਰਿਹਾ।
ਕਸ਼ਮੀਰ ਹਾਊਸ ਬਰਮਿੰਘਮ ਵਿੱਚ ਖਾਲਿਸਤਾਨ ਅਤੇ ਆਜ਼ਾਦ ਕਸ਼ਮੀਰ ਵਾਸਤੇ ਸੰਘਰਸ਼ਸ਼ੀਲ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਕੈਨੇਡਾ ਸਰਕਾਰ ਦਾ ਧੰਨਵਾਦ ਕਰਦਿਆਂ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਸਿੱਖ ਸੰਘਰਸ਼ ਦੇ ਆਗੂ ਭਾਈ ਪਰਮਜੀਤ ਸਿੰਘ ਪੰਜਵੜ ਮੁਖੀ ਖਾਲਿਸਤਾਨ ਕਮਾਂਡੋ ਫੋਰਸ, ਭਾਈ ਹਰਮੀਤ ਸਿੰਘ ਪੀ.ਐੱਚ.ਡੀ. ਮੁਖੀ ਖਾਲਿਸਤਾਨ ਲਿਬਰੇਸ਼ਨ ਫੋਰਸ ਸਮੇਤ ਆਜ਼ਾਦ ਕਸ਼ਮੀਰ ਲਈ ਸੰਘਰਸ਼ਸ਼ੀਲ 5 ਆਗੂਆਂ ਦਾ ਕਤਲ ਭਾਰਤ ਸਰਕਾਰ ਦੀਆਂ ਏਜੰਸੀਆਂ ਵੱਲੋਂ ਕਰਵਾਏ ਗਏ ਹਨ ਅਤੇ ਭਾਰਤ ਸਰਕਾਰ ਸਿੱਧੇ ਤੌਰ ਦੋਸ਼ੀ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ 'ਚ ਵੀ ਉੱਠੀ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਦੀ ਮੰਗ
ਫੈੱਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂਕੇ ਦੇ ਕੋਆਰਡੀਨੇਟਰਜ਼ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ, ਤਹਿਰੀਕ-ਏ-ਕਸ਼ਮੀਰ ਦੇ ਆਗੂ ਫਾਹੀਮ ਕਿਆਨੀ ਨੇ ਬਰਤਾਨੀਆ 'ਚ ਸਿੱਖ ਆਗੂਆਂ ਦੀ ਹਿਫਾਜ਼ਤ ਦੀ ਗੱਲ ਆਖੀ ਤੇ ਪਾਕਿਸਤਾਨ ਦੀ ਸਰਕਾਰ ਨੂੰ ਕੈਨੇਡਾ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੱਚ ਸਾਹਮਣੇ ਲਿਆਉਣ ਲਈ ਆਖਿਆ ਗਿਆ। ਭਾਈ ਜੋਗਾ ਸਿੰਘ ਨੇ ਕਿਹਾ ਕਿ ਭਾਰਤ ਵਿਦੇਸ਼ਾਂ ਵਿੱਚ ਆਪਣੀਆਂ ਅੰਬੈਸੀਆਂ ਰਾਹੀਂ ਸਿੱਖ ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਇਸ ਮੌਕੇ ਸਿੱਖਾਂ ਅਤੇ ਕਸ਼ਮੀਰੀਆਂ ਵੱਲੋਂ ਆਜ਼ਾਦੀ ਦਾ ਸੰਘਰਸ਼ ਤੇਜ਼ ਕਰਨ ਦਾ ਸਾਂਝਾ ਐਲਾਨ ਕੀਤਾ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ 'ਚ ਵੀ ਉੱਠੀ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਦੀ ਮੰਗ
NEXT STORY