ਲੰਡਨ (ਸਰਬਜੀਤ ਸਿੰਘ ਬਨੂੜ) : ਜੂਨ 1984 ਵਿੱਚ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ ਯਾਦ ਵਿੱਚ, ਸਿੱਖਸ ਫਾਰ ਜਸਟਿਸ (SFJ) ਦੇ ਸੱਦੇ ’ਤੇ ਸਿੱਖ ਭਾਈਚਾਰੇ ਵੱਲੋਂ ਲੰਡਨ ਸਥਿਤ ਭਾਰਤੀ ਅੰਬੈਸੀ (ਭਾਰਤ ਭਵਨ) ਦੇ ਬਾਹਰ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ 72 ਘੰਟਿਆਂ ਦਾ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਨੌਜਵਾਨਾਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸਾਹ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਪ੍ਰਤੀਕਾਤਮਕ ਪੁਤਲੇ ਅਤੇ ਤਸਵੀਰਾਂ ਰਾਹੀਂ ਵਿਰੋਧ ਦਰਸਾਇਆ ਗਿਆ।
ਇਸ ਮੌਕੇ ਦਪਿੰਦਰਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰਾ ਜੂਨ 1984 ਅਤੇ ਉਸ ਤੋਂ ਬਾਅਦ ਹੋਈਆਂ ਘਟਨਾਵਾਂ ਲਈ ਇਨਸਾਫ਼ ਦੀ ਮੰਗ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ਮੰਨਣਾ ਹੈ ਕਿ ਸਿੱਖਾਂ ਨਾਲ ਹੋਏ ਜ਼ੁਲਮਾਂ ਅਤੇ ਅਨਿਆਂ ਦਾ ਸਿਆਸੀ ਹੱਲ ਖ਼ਾਲਿਸਤਾਨ ਦੇ ਰੂਪ ਵਿੱਚ ਹੈ।
ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਿੱਸਾ ਲਿਆ ਤੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੁਲਾਰਿਆਂ ਨੇ ਕਿਹਾ ਕਿ ਉਹ ਆਪਣੇ ਵਿਚਾਰਾਂ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਦੁਨੀਆ ਸਾਹਮਣੇ ਰੱਖਦੇ ਰਹਿਣਗੇ ਅਤੇ ਸਿੱਖ ਕੌਮ ਨਾਲ ਸੰਬੰਧਤ ਇਤਿਹਾਸਕ ਮਸਲਿਆਂ ਬਾਰੇ ਜਾਗਰੂਕਤਾ ਫੈਲਾਉਂਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸਤਪਾਲ ਸਿੰਘ, ਸ. ਜਸਬੀਰ ਸਿੰਘ, ਦਲ ਖਾਲਸਾ ਦੇ ਸ. ਗੁਰਚਰਨ ਸਿੰਘ, ਸ. ਮੰਗਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸਿੱਖਾਂ ਨੇ ਸਮੂਲੀਅਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ ਨੂੰ ਅਮਰੀਕਾ ਦੇਵੇਗਾ 3 ਬਿਲੀਅਨ ਡਾਲਰ ਦੇ ਹਥਿਆਰ
NEXT STORY