ਲੰਡਨ (ਰਾਜਵੀਰ ਸਮਰਾ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਟੈਂਪਲ ਸਾਊਥਹਾਲ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਆਤਮਾ ਰਾਮ ਢਾਡਾ, ਸ਼ਿਵ ਰੱਤੂ, ਨਛੱਤਰ ਕਲਸੀ, ਚਮਨ ਲਾਲ ਬੱਧਣ, ਸੁਰਿੰਦਰ ਆਦਿ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 10 ਵਜੇ ਆਰੰਭ ਹੋਣਗੇ। ਜਿਨ੍ਹਾਂ ਦੇ ਭੋਗ 25 ਫਰਵਰੀ ਨੂੰ ਪੈਣਗੇ। ਇਸ ਉਪਰੰਤ ਰਵਿਦਾਸ ਟੈਂਪਲ ਦੇ ਹਜ਼ੂਰੀ ਰਾਗੀ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਇਹ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਦੌਰਾਨ ਸਮੂਹ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਧਾਰਮਿਕ ਸਮਾਰੋਹ ਨੂੰ ਸਫਲ ਬਣਾਉਣ ਵਿੱਚ, ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ, ਰਾਮ ਢਾਡਾ, ਸ਼ਿਵ ਰੱਤੂ, ਨਛੱਤਰ ਕਲਸੀ, ਚਮਨ ਲਾਲ ਬੱਧਣ, ਸੁਰਿੰਦਰ, ਗੁਰਦਿਆਲ ਮਹਿਮੀ, ਹਰਮੇਸ਼ ਗਗੜ, ਦੁਰੋਜਨ, ਖੁੱਤਣ ਆਦਿ ਅਹਿਮ ਭੂਮਿਕਾ ਨਿਭਾ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਸ ਵੈਲੇਨਟਾਈਨ ਨਹੀਂ ਹੋਣਾ ਪਵੇਗਾ ਆਪਣੇ ਸਾਥੀ ਅੱਗੇ ਸ਼ਰਮਿੰਦਾ, ਅਪਣਾਓ ਇਹ ਨੁਸਖ਼ਾ
NEXT STORY