ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਇਨ੍ਹੀਂ ਦਿਨੀਂ ਯੂ. ਕੇ. ’ਚ ਹਨ। ਯੂ. ਕੇ. ’ਚ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਇਨਸਾਫ ਨੂੰ ਲੈ ਕੇ ਚੱਲ ਰਹੀ ਮੁਹਿੰਮ ’ਚ ਦੋਵੇਂ ਹਿੱਸਾ ਲੈਣ ਗਏ ਹਨ।

ਇਸ ਦੌਰਾਨ ਇਕ ਪ੍ਰੋਗਰਾਮ ਤੋਂ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਤਸਵੀਰਾਂ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਪੁੱਤਰ ਨੂੰ ਯਾਦ ਕਰਕੇ ਪੱਟ ’ਤੇ ਥਾਪੀ ਮਾਰਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਨੂੰ ਭਾਵੁਕ ਹੁੰਦੇ ਵੀ ਦੇਖਿਆ ਗਿਆ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਗਾਇਕ ਕੁਲਦੀਪ ਪੁਰੇਵਾਲ ਦਾ ਸਕਾਟਲੈਂਡ 'ਚ ਸਨਮਾਨ
NEXT STORY