ਨਵੀਂ ਦਿੱਲੀ- ਅਦਾਕਾਰਾ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਕਾਨੂੰਨੀ ਮੁਸੀਬਤ ਵਿੱਚ ਫਸੀ ਹੋਈ ਹੈ। ਇਸ ਫਿਲਮ 'ਤੇ ਇਤਰਾਜ਼ ਜਤਾਉਂਦੇ ਹੋਏ ਕੁਝ ਸਿੱਖਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ ਦੇ ਸਕ੍ਰੀਨਿੰਗ ਸਰਟੀਫਿਕੇਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਪਟੀਸ਼ਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਨੇ ਕਿਹਾ ਕਿ ਅਜੇ ਤੱਕ ਇਸ ਫਿਲਮ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਨਿਯਮਾਂ ਨੂੰ ਧਿਆਨ 'ਚ ਰੱਖਦਿਆਂ ਹੀ ਇਸ ਫਿਲਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ -ਮਲਿਆਲਮ ਫਿਲਮ ਇੰਡਸਟਰੀ 'ਚ MeToo ਦਾ ਤੂਫ਼ਾਨ, ਫ਼ਿਲਮ ਨਿਰਦੇਸ਼ਕ ਰੰਜੀਤ 'ਤੇ FIR ਦਰਜ
ਭਾਰਤ ਦੇ ਐਡੀਸ਼ਨਲ ਐਡਵੋਕੇਟ ਜਨਰਲ ਸਤਿਆ ਪਾਲ ਜੈਨ ਨੇ CBFC ਵੱਲੋਂ ਅਦਾਲਤ 'ਚ ਪੇਸ਼ ਹੋਏ ਕਿਹਾ ਕਿ ਫਿਲਮ 'ਐਮਰਜੈਂਸੀ' ਨੂੰ ਅਜੇ ਤੱਕ ਜਨਤਕ ਸਕ੍ਰੀਨਿੰਗ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਇਸ ਫਿਲਮ ਦੇ ਸਰਟੀਫਿਕੇਸ਼ਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਰ ਇਹ ਸਥਾਪਿਤ ਨਿਯਮਾਂ ਅਨੁਸਾਰ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਬੋਰਡ ਨੂੰ ਭੇਜ ਸਕਦੇ ਹਨ।ਇਸ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕੋਈ ਫੈਸਲਾ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ -ਕੋਲਕਾਤਾ ਰੇਪ ਕੇਸ ਕਾਰਨ ਇਸ ਗਾਇਕਾ ਨੇ ਸ਼ੋਅ ਕੀਤਾ ਰੱਦ
ਜੈਨ ਨੇ ਕਿਹਾ ਕਿ ਬੋਰਡ ਕਿਸੇ ਵੀ ਫਿਲਮ ਨੂੰ ਪ੍ਰਮਾਣਿਤ ਕਰਨ ਤੋਂ ਪਹਿਲਾਂ ਕਈ ਪਹਿਲੂਆਂ ਨੂੰ ਧਿਆਨ 'ਚ ਰੱਖਦਾ ਹੈ। ਉਹ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਕਿਸੇ ਵੀ ਧਾਰਮਿਕ ਜਾਂ ਕਿਸੇ ਹੋਰ ਸਮੂਹ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਬੋਰਡ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।ਤੁਹਾਨੂੰ ਦੱਸ ਦੇਈਏ ਕਿ ਆਪਣੇ ਆਪ ਨੂੰ ਸਿੱਖ ਕਾਰਕੁਨ ਦੱਸਣ ਵਾਲੇ ਮੋਹਾਲੀ ਦੇ ਗੁਰਿੰਦਰ ਸਿੰਘ ਅਤੇ ਜਗਮੋਹਨ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਸੀਬੀਐਫਸੀ ਵੱਲੋਂ ਫਿਲਮ ਨੂੰ ਦਿੱਤੇ ਕਥਿਤ ਸਰਟੀਫਿਕੇਟ ਨੂੰ ਰੱਦ ਕਰਨ ਅਤੇ ਇਸ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਪ੍ਰਸਿੱਧ ਸਿੱਖ ਸ਼ਖਸੀਅਤਾਂ ਤੋਂ ਸਮੀਖਿਆ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ -ਵਨਰਾਜ ਦੇ ਸ਼ੋਅ ਛੱਡਣ ਤੋਂ ਬਾਅਦ ਰੂਪਾਂਲੀ ਗਾਂਗੁਲੀ ਨੇ ਸਾਂਝੀ ਕੀਤੀ ਪੋਸਟ
ਆਪਣੀ ਪਟੀਸ਼ਨ 'ਚ ਦੋਵਾਂ ਵਿਅਕਤੀਆਂ ਨੇ ਇਸ ਫਿਲਮ 'ਚ ਕਥਿਤ ਤੌਰ 'ਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਦ੍ਰਿਸ਼ਾਂ ਨੂੰ ਹਟਾਉਣ ਦੀ ਮੰਗ ਵੀ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਕੌਮ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ ਇਸ ਫਿਲਮ 'ਤੇ ਪਾਬੰਦੀ ਲਾਉਣ ਅਤੇ ਨਿਰਮਾਤਾਵਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਇੰਦਰਾ ਗਾਂਧੀ ਦੇ ਜੀਵਨ 'ਤੇ ਆਧਾਰਿਤ ਇਸ ਫਿਲਮ 'ਚ ਕੰਗਨਾ ਰਣੌਤ ਨੇ ਮੁੱਖ ਭੂਮਿਕਾ ਨਿਭਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੰਗਨਾ 'ਤੇ ਸਿਮਰਨਜੀਤ ਮਾਨ ਵੱਲੋਂ ਕੀਤੀ ਵਿਵਾਦਿਤ ਟਿੱਪਣੀ 'ਤੇ ਬੋਲੇ ਜੈਰਾਮ ਠਾਕੁਰ, ਕਿਹਾ- ਉਨ੍ਹਾਂ ਦੇ ਘਰ ਨੂੰਹ-ਧੀ.
NEXT STORY