ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਏ ਕੇ ਦਾ ਬੀਤੇ ਦਿਨੀਂ ਜਨਮਦਿਨ ਸੀ। ਕਲਾਕਾਰ ਤੇ ਪ੍ਰਸ਼ੰਸਕ ਪੋਸਟਾਂ ਪਾ ਕੇ ਗਾਇਕ ਏ ਕੇ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਇਸ ਦੌਰਾਨ ਗਾਇਕ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਆਪਣਾ ਨਵਾਂ ਗੀਤ ਦਰਸ਼ਕਾਂ ਦੀ ਝੋਲੀ ਪਾਇਆ ਹੈ।

ਜੀ ਹਾਂ, ਉਹ ‘ਗੱਲਾਂ ਦੋਗਲੀਆਂ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਹਨ। ਦੱਸ ਦੇਈਏ ਇਹ ਗੀਤ ਸੈਡ ਜੌਨਰ ਦਾ ਹੈ, ਜਿਸ ਨੂੰ ਏ ਕੇ ਨੇ ਆਪਣੀ ਦਰਦ ਭਰੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਜਗਦੀਪ ਸੰਗਾਲਾ ਨੇ ਲਿਖੇ ਹਨ ਤੇ ਸੰਗੀਤ ਜੇ ਡੀ ਨੇ ਦਿੱਤਾ ਹੈ। ਜਸਪ੍ਰੀਤ ਸਿੰਘ ਨੇ ਇਸ ਗੀਤ ਦੀ ਵੀਡੀਓ ਤਿਆਰ ਕੀਤੀ ਹੈ।
ਏ ਕੇ ਤੇ ਮਾਡਲ ਸਾਕਸ਼ੀ ਦਿਵੇਦੀ ਵੀਡੀਓ ’ਚ ਅਦਾਕਾਰੀ ਕਰਦੇ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਏ ਕੇ ਨੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੇ ਜਨਮਦਿਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਹ ਆਪਣੇ ਜਨਮਦਿਨ ਦੇ ਕੇਕ ਨਾਲ ਪੌਜ਼ ਦਿੰਦਾ ਨਜ਼ਰ ਆ ਰਿਹਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੈਟਰੀਨਾ ਕੈਫ-ਵਿੱਕੀ ਕੌਸ਼ਲ ਦੇ ਵਿਆਹ ਤੋਂ ਬਾਅਦ ਸਲਮਾਨ ਖ਼ਾਨ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ
NEXT STORY