ਮੁੰਬਈ - ਹੋਲੀ ਤੋਂ ਪਹਿਲਾਂ ਬਾਲੀਵੁੱਡ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। 'ਮੇਨੇ ਪਿਆਰ ਕੀਆ' ਦੀ ਅਭਿਨੇਤਰੀ ਭਾਗਿਆਸ਼੍ਰੀ ਦਾ ਐਕਸੀਡੈਂਟ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ 13 ਟਾਂਕੇ ਲੱਗੇ। ਸਰਜਰੀ ਤੋਂ ਬਾਅਦ ਭਾਗਿਆਸ਼੍ਰੀ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਚਿੰਤਤ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।

ਭਾਗਿਆਸ਼੍ਰੀ ਆਪਣੇ ਹਮੇਸ਼ਾ ਮੁਸਕਰਾਉਂਦੇ ਚਿਹਰੇ ਅਤੇ ਬੇਮਿਸਾਲ ਸੁੰਦਰਤਾ ਲਈ ਜਾਣੀ ਜਾਂਦੀ ਹੈ, ਪਰ ਹੁਣ ਉਹ ਕਿਸੇ ਦੀ ਬੁਰੀ ਨਜ਼ਰ ਦਾ ਸ਼ਿਕਾਰ ਹੋ ਗਈ ਹੈ ਅਤੇ ਉਸਦੇ ਚਿਹਰੇ 'ਤੇ ਡੂੰਘੇ ਜ਼ਖਮ ਹੋਏ ਹਨ। ਖਬਰਾਂ ਮੁਤਾਬਕ ਉਹ ਪਿਕਲਬਾਲ ਖੇਡਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਸਰਜਰੀ ਕੀਤੀ ਗਈ। ਉਸ ਦੇ ਮੱਥੇ 'ਤੇ 13 ਟਾਂਕੇ ਲੱਗੇ ਹਨ।
ਵਾਇਰਲ ਹੋ ਰਹੀਆਂ ਤਸਵੀਰਾਂ 'ਚ ਭਾਗਿਆਸ਼੍ਰੀ ਹਸਪਤਾਲ ਦੇ ਬੈੱਡ 'ਤੇ ਪਈ ਨਜ਼ਰ ਆ ਰਹੀ ਹੈ ਅਤੇ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ। ਇਕ ਹੋਰ ਤਸਵੀਰ 'ਚ ਉਸ ਦੇ ਚਿਹਰੇ 'ਤੇ ਟਾਂਕੇ ਦੇ ਨਿਸ਼ਾਨ ਸਾਫ ਦਿਖਾਈ ਦੇ ਰਹੇ ਹਨ। ਪ੍ਰਸ਼ੰਸਕ ਭਾਗਿਆਸ਼੍ਰੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।
ਅਨੰਤ-ਰਾਧਿਕਾ ਦੇ ਵਿਆਹ 'ਚ ਕਿਮ ਕਾਰਦਾਸ਼ੀਅਨ ਨੂੰ ਹੋਇਆ ਲੱਖਾਂ ਦਾ ਨੁਕਸਾਨ
NEXT STORY