ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਸਿਨੇਮਾਘਰਾਂ ’ਚ ਤੀਜੇ ਹਫ਼ਤੇ ’ਚ ਦਾਖ਼ਲ ਹੋ ਚੁੱਕੀ ਹੈ। ਇਹ ਫ਼ਿਲਮ 25 ਫਰਵਰੀ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਗੈਰੀ ਸੰਧੂ ਨੇ ਕੀਤੀ ਟਿੱਪਣੀ, ਕਿਹਾ– ‘ਮੌਤ ਮਾਰਦੀ ਨਾ ਬੰਦੇ ਨੂੰ...’
ਫ਼ਿਲਮ ਦੇ 2 ਹਫ਼ਤਿਆਂ ’ਚ ਚੰਗੀ ਕਮਾਈ ਕੀਤੀ ਹੈ। ਫ਼ਿਲਮ ਨੇ 2 ਹਫ਼ਤਿਆਂ ’ਚ 19.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਇਸ ਗੱਲ ਦੀ ਜਾਣਕਾਰੀ ਐਮੀ ਵਿਰਕ ਨੇ ਇੰਸਟਾਗ੍ਰਾਮ ’ਤੇ ਦਿੱਤੀ ਹੈ।
ਫ਼ਿਲਮ ’ਚ ਜਿਥੇ ਕਾਮੇਡੀ ਦੇਖਣ ਨੂੰ ਮਿਲ ਰਹੀ ਹੈ, ਉਥੇ ਡੌਂਕੀ ਵਰਗੇ ਗੰਭੀਰ ਮੁੱਦੇ ਨੂੰ ਵੀ ਦਿਖਾਇਆ ਗਿਆ ਹੈ। ਫ਼ਿਲਮ ’ਚ ਐਮੀ ਵਿਰਕ ਨਾਲ ਜ਼ਫਰੀ ਖ਼ਾਨ, ਨਾਸਿਰ ਚਿਨੌਟੀ, ਹਨੀ ਮੱਟੂ ਤੇ ਹੋਰ ਬਹੁਤ ਸਾਰੇ ਕਲਾਕਾਰ ਨਜ਼ਰ ਆ ਰਹੇ ਹਨ।
ਫ਼ਿਲਮ ਰਾਕੇਸ਼ ਧਵਨ ਵਲੋਂ ਲਿਖੀ ਤੇ ਡਾਇਰੈਕਟ ਕੀਤੀ ਗਈ ਹੈ। ਐਮੀ ਵਿਰਕ ਸਟਾਰਰ ਇਸ ਫ਼ਿਲਮ ਦੀ ਉਡੀਕ ਉਸ ਦੇ ਪ੍ਰਸ਼ੰਸਕਾਂ ਨੂੰ ਚਿਰਾਂ ਤੋਂ ਸੀ। ਇਸ ’ਚ ਪੰਜਾਬੀਆਂ ਵਲੋਂ ਡੌਂਕੀ ਲਗਾਉਣ ਦੇ ਵਿਸ਼ੇ ਨੂੰ ਚੁੱਕਿਆ ਗਿਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਦੀਆ ਮਿਰਜ਼ਾ ਨੇ ਪਹਿਲੀ ਵਾਰ ਦਿਖਾਇਆ ਆਪਣੇ ਪੁੱਤਰ ਦਾ ਚਿਹਰਾ
NEXT STORY