ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਇਕ ਵਾਰ ਮੁੜ ਸੁਰਖੀਆਂ 'ਚ ਆ ਗਈ ਹੈ। ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਦਾ ਸੁਰਖੀਆਂ 'ਚ ਆਉਣਾ ਕੋਈ ਵਿਦਾਦ ਨਹੀਂ ਸਗੋਂ ਉਸ ਦੀਆਂ ਡਰਾਉਣੀਆਂ ਤਸਵੀਰਾਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਦਰਅਸਲ, ਹਾਲ ਹੀ 'ਚ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਵੇਖ ਕੇ ਲੋਕ ਕਾਫ਼ੀ ਹੈਰਾਨ ਹਨ।

ਦਰਅਸਲ ਬੀਤੇ ਦਿਨੀਂ 'H A P P Y H A L L O W E E N' ਮਨਾਇਆ ਗਿਆ ਸੀ। ਇਸੇ ਨੂੰ ਸੈਲੀਬ੍ਰੇਟ ਕਰਦਿਆਂ ਅੰਬਰ ਨੇ ਆਪਣੀਆਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਸ ਤੋਂ ਇਲਾਵਾ ਅੰਬਰ ਨੇ ਕੁਝ ਹੋਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅੰਬਰ ਦੇ ਚਿਹਰੇ 'ਤੇ ਵੱਖਰੀ ਸਮਾਇਲ ਹੈ, ਜਿਵੇਂ ਕਿ ਹੁਣ ਉਹ ਆਪਣੀ ਜ਼ਿੰਦਗੀ 'ਚ ਕਾਫ਼ੀ ਖ਼ੁਸ਼ ਹੈ।

ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਇਕ ਵਾਰ ਫ਼ਿਰ ਆਪਣੀ ਮਰਜ਼ੀ ਨਾਲ ਆਪਣੀ ਜ਼ਿੰਦਗੀ ਜਿਉਂ ਰਹੀ ਹੈ।

ਪਿਛਲੇ ਕੁਝ ਮਹੀਨੇ ਪਹਿਲਾ ਅੰਬਰ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ 'ਚ ਉਹ ਕਿੱਟ ਪਾ ਕੇ ਤੁਰਦੀ ਹੋਈ ਨਜ਼ਰ ਆ ਰਹੀ ਸੀ। ਉਸ ਦਾ ਇਹ ਵੀਡੀਓ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨਾਲ ਅੰਬਰ ਧਾਲੀਵਾਲ ਦੇ ਝਗੜੇ ਦੀਆਂ ਖ਼ਬਰਾਂ ਆਈਆਂ ਸਨ, ਜਿਸ ਤੋਂ ਬਾਅਦ ਦੋਵਾਂ ਨੇ ਇਕ-ਦੂਜੇ 'ਤੇ ਇਲਜ਼ਾਮ ਲਗਾਏ ਗਏ ਸਨ।

ਇਸ ਤੋਂ ਬਾਅਦ ਗਾਇਕ ਦਿਲਪ੍ਰੀਤ ਢਿੱਲੋਂ ਨੇ ਇਕ ਵੀਡੀਓ ਸਾਂਝਾ ਕਰਕੇ ਆਪਣਾ ਪੱਖ ਰੱਖਿਆ ਸੀ। ਕੁਝ ਸਮਾਂ ਤਾਂ ਉਹ ਆਪਣੇ ਇਸ ਝਗੜੇ ਕਾਰਨ ਗੀਤਾਂ ਤੋਂ ਵੀ ਦੂਰ ਰਹੇ ਸਨ ਪਰ ਹੁਣ ਇਸ ਸਮੱਸਿਆ ਤੋਂ ਉੱਭਰ ਰਹੇ ਹਨ।

'ਬਿੱਗ ਬੌਸ 14' 'ਚ ਹੋਵੇਗੀ ਹੁਣ ਇਸ ਪੰਜਾਬੀ ਗੱਭਰੂ ਦੀ ਐਂਟਰੀ, ਸਭ ਤੋਂ ਮਹਿੰਗਾ ਹੋਵੇਗਾ ਘਰ ਦਾ ਮੁਕਾਬਲੇਬਾਜ਼
NEXT STORY