ਮੁੰਬਈ (ਏਜੰਸੀ)- ਅੰਮ੍ਰਿਤਸਰ ਵਿੱਚ ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਤੋਂ ਬਾਅਦ, ਟੈਲੀਵਿਜ਼ਨ ਅਦਾਕਾਰ ਅਭਿਨਵ ਸ਼ੁਕਲਾ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਪੰਜਾਬ ਪੁਲਸ 'ਤੇ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ 'ਤੇ ਅਭਿਨਵ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਅਸਲ ਮਾਮਲਿਆਂ, ਜਿਨ੍ਹਾਂ ਵਿੱਚ ਪੁਲਸ ਦੀ ਮਦਦ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ

ਉਨ੍ਹਾਂ ਲਿਖਿਆ, "ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ! ਪੰਜਾਬ ਪੁਲਸ ਮੰਤਰੀਆਂ/ਅਧਿਕਾਰੀਆਂ/ਖਾਸ ਲੋਕਾਂ ਦੀ ਸੁਰੱਖਿਆ ਅਤੇ ਇੰਤਜ਼ਾਮ ਵਿੱਚ ਰੁੱਝੀ ਹੋਈ ਹੈ। ਕਿੰਨੀ ਸ਼ਰਮ ਦੀ ਗੱਲ ਹੈ। ਅਪਰਾਧ ਲਗਾਤਾਰ ਵਧ ਰਹੇ ਹਨ।"
ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

'ਬਿੱਗ ਬੌਸ 14' ਦੇ ਪ੍ਰਤੀਯੋਗੀ ਨੇ ਅੱਗੇ ਕਿਹਾ, ਜੋ ਲੋਕ ਅਸਲ ਵਿੱਚ ਪੁਲਸ ਦੀ ਮਦਦ ਚਾਹੁੰਦੇ ਹਨ, ਉਨ੍ਹਾਂ ਨੂੰ ਨਿਰਾਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨਾਲ ਸਬੰਧਤ 2 FIRs ਸਾਲਾਂ ਤੋਂ ਬਿਨਾਂ ਕਿਸੇ ਠੋਸ ਕਾਰਵਾਈ ਦੇ ਪੈਂਡਿੰਗ ਪਈਆਂ ਹਨ। ਅਭਿਨਵ ਨੇ ਆਮ ਨਾਗਰਿਕਾਂ ਨਾਲ ਕੀਤੇ ਜਾਣ ਵਾਲੇ ਵਿਹਾਰ ਨੂੰ ਲੈ ਕੇ ਵੀ ਪੁਲਸ 'ਤੇ ਸਵਾਲ ਚੁੱਕੇ।
ਇਹ ਵੀ ਪੜ੍ਹੋ: 'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ ਸਿਨੇਮਾਘਰਾਂ ’ਚ ਦੇਵੇਗੀ ਦਸਤਕ
NEXT STORY