ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਅਲਫਾਜ਼ 'ਤੇ ਮੋਹਾਲੀ ਦੇ ਇਕ ਰੈਸਟੋਰੈਂਟ 'ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਹੋਇਆ ਸੀ। ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਅਲਫਾਜ਼ ਦੀ ਸਿਹਤ 'ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ।
ਹੁਣ ਅਲਫਾਜ਼ ਨੂੰ ਲੈ ਕੇ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਵਿਅਕਤੀ ਨੂੰ ਕਦੋਂ ਤੇ ਕਿੱਥੋ ਗ੍ਰਿਫ਼ਤਾਰ ਕੀਤਾ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਦੱਸ ਦਈਏ ਕਿ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕਰਕੇ ਅਲਫਾਜ਼ 'ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਸੀ। ਹਨੀ ਸਿੰਘ ਵੱਲੋਂ ਪੋਸਟ ਕੀਤੀ ਗਈ ਤਸਵੀਰ 'ਚ ਅਲਫ਼ਾਜ਼ ਹਸਪਤਾਲ ਦੇ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆ ਰਿਹਾ ਹੈ। ਉਸ ਦੇ ਸਰੀਰ 'ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ''ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।''
ਗਾਇਕ ਅਲਫ਼ਾਜ਼ ਦੀ ਸਿਹਤ ਨੂੰ ਲੈ ਕੇ ਹਨੀ ਸਿੰਘ ਨੇ ਸਾਂਝੀ ਕੀਤੀ ਪੋਸਟ, ਕਿਹਾ- ਅਰਦਾਸ ਕਰੋ
NEXT STORY