ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਦੀਆਂ ਸੁਪਰ ਡੁਪਰ ਹਿੱਟ ਫਰੈਂਚਾਇਜ਼ 'ਚ ਸ਼ੁਮਾਰ ਹੋ ਚੁੱਕੀ ਹੈ 'ਚੱਲ ਮੇਰਾ ਪੁੱਤ', ਜਿਸ ਦੇ ਚੌਥੇ ਭਾਗ 'ਚੱਲ ਮੇਰਾ ਪੁੱਤ 4' ਦਾ ਹਾਲ ਐਲਾਨ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਸ਼ੂਟਿੰਗ ਆਗਾਜ਼ ਵੱਲ ਵਧਣ ਜਾ ਰਹੀ ਹੈ। 'ਰਿਦਮ ਬੁਆਏਜ਼ ਐਂਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾਣ ਵਾਲੀ ਇਸ ਫ਼ਿਲਮ ਦਾ ਲੇਖਨ ਰਾਕੇਸ਼ ਧਵਨ ਕਰਨਗੇ, ਜਦਕਿ ਨਿਰਦੇਸ਼ਨ ਕਮਾਂਡ ਇੱਕ ਵਾਰ ਫਿਰ ਜਨਜੋਤ ਸਿੰਘ ਸੰਭਾਲਣਗੇ।
ਇਹ ਖ਼ਬਰ ਵੀ ਪੜ੍ਹੋ - ਆਖ਼ਰੀ ਕੀਮੋਥੈਰੇਪੀ ਕਾਰਨ ਵਿਗੜੀ ਹਿਨਾ ਖ਼ਾਨ ਦੀ ਹਾਲਤ, ਤਸਵੀਰਾਂ ਵੇਖ ਲੱਗੇਗਾ ਝਟਕਾ
ਚੜ੍ਹਦੇ ਅਤੇ ਲਹਿੰਦੇ ਪੰਜਾਬ ਨਾਲ ਜੁੜੇ ਐਕਟਰਜ਼ ਦੀ ਸੁਮੇਲਤਾ ਅਧੀਨ ਬਣਾਈ ਜਾ ਰਹੀ ਇਸ ਬਿੱਗ ਸੈੱਟਅੱਪ ਫ਼ਿਲਮ 'ਚ ਇੱਕ ਵਾਰ ਫਿਰ ਅਪਣੀ ਨਾਯਾਬ ਅਦਾਕਾਰੀ ਦਾ ਲੋਹਾ ਮੰਨਵਾਉਣ ਜਾ ਰਹੇ ਹਨ ਅਦਾਕਾਰ ਅਮਰਿੰਦਰ ਗਿੱਲ, ਜੋ ਰਿਲੀਜ਼ ਹੋਈ ਅਪਣੀ ਨਵੀਂ ਪੰਜਾਬੀ ਫ਼ਿਲਮ 'ਮਿੱਤਰਾਂ ਦਾ ਚੱਲਿਆ ਟਰੱਕ ਨੀਂ' ਨੂੰ ਲੈ ਕੇ ਦਰਸ਼ਕਾਂ ਦੀ ਖਾਸੀ ਪ੍ਰਸ਼ੰਸਾ ਹਾਸਲ ਕਰ ਰਹੇ ਹਨ, ਜਿਸ ਦਾ ਨਿਰਮਾਣ ਵੀ ਉਨ੍ਹਾਂ ਦੇ ਘਰੇਲੂ ਪ੍ਰੋਡੋਕਸ਼ਨ ਹਾਊਸ 'ਰਿਦਮ ਬੁਆਏਜ਼' ਵੱਲੋਂ ਹੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ
ਸਾਲ 2019, 2020 ਅਤੇ 2021 'ਚ ਸਾਹਮਣੇ ਆਈਆਂ ਕ੍ਰਮਵਾਰ 'ਚੱਲ ਮੇਰਾ ਪੁੱਤ', 'ਚੱਲ ਮੇਰਾ ਪੁੱਤ 2' ਅਤੇ 'ਚੱਲ ਮੇਰਾ ਪੁੱਤ 3' ਦੇ ਸੀਕਵਲ ਦੇ ਰੂਪ 'ਚ ਬਣਾਈ ਜਾ ਰਹੀ ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ਵਿਖੇ ਹੀ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਸੰਬੰਧਤ ਪ੍ਰੀ-ਪ੍ਰੋਡੋਕਸ਼ਨ ਤਿਆਰੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਾਲੀਵੁੱਡ ਦੀਆਂ ਆਗਾਮੀ ਬਹੁ-ਚਰਚਿਤ ਅਤੇ ਵੱਡੇ ਬਜਟ ਅਧੀਨ ਬਣਾਈਆਂ ਜਾ ਰਹੀਆਂ ਫ਼ਿਲਮਾਂ 'ਚ ਆਪਣੀ ਮੌਜੂਦਗੀ ਦਰਜ ਕਰਵਾਉਣ ਜਾ ਰਹੀ ਇਸ ਕਾਮੇਡੀ ਡ੍ਰਾਮੈਟਿਕ ਪੰਜਾਬੀ ਫ਼ਿਲਮ ਦੀ ਕਾਰਜਕਾਰੀ ਨਿਰਮਾਤਾ ਵਜੋਂ ਜ਼ਿੰਮੇਵਾਰੀ ਕਾਰਜ ਗਿੱਲ ਹੀ ਸੰਭਾਲਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
'ਦੋ ਪੱਤੀ' ਦਾ ਟਰੇਲਰ ਰਿਲੀਜ਼, ਦੋ ਭੈਣਾਂ ਦੀ ਨਫ਼ਰਤ 'ਚ ਫਸੀ ਕਾਜੋਲ
NEXT STORY