ਨਵੀਂ ਦਿੱਲੀ (ਏਜੰਸੀ)- ਹਿੰਦੀ ਅਤੇ ਕੰਨੜ ਸਿਨੇਮਾ ’ਚ ‘ਮਿੰਚਿਨਾ ਓਟਾ’, ‘ਹੰਸਗੀਤੇ’, ‘ਅੰਕੁਰ’ ਅਤੇ ‘ਮੰਥਨ’ ਵਰਗੀਆਂ ਫਿਲਮਾਂ ’ਚ ਆਪਣੀ ਦਮਦਾਰ ਅਦਾਕਾਰੀ ਲਈ ਪ੍ਰਸਿੱਧ ਅਦਾਕਾਰ ਅਨੰਤ ਨਾਗ ਨੂੰ 2024 ਦੇ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸਰਕਾਰ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। 5 ਦਹਾਕਿਆਂ ਦੇ ਫਿਲਮੀ ਸਫਰ ’ਚ 250 ਤੋਂ ਵੱਧ ਫਿਲਮਾਂ ’ਚ ਕੰਮ ਕਰਨ ਵਾਲੇ ਅਦਾਕਾਰ ਅਨੰਤ ਨਾਗ (78) ਰੰਗਮੰਚ ਦੀ ਦੁਨੀਆ ਦੀ ਵੀ ਜਾਣੀ-ਪਛਾਣੀ ਸ਼ਖਸੀਅਤ ਹੈ।
ਇਹ ਵੀ ਪੜ੍ਹੋ: ਕੇਂਦਰ ਨੇ ਕੀਤਾ ਫ਼ਿਲਮ ਸੈਂਸਰ ਬੋਰਡ ਦਾ ਗਠਨ ! ਪ੍ਰਿਟੀ ਜ਼ਿੰਟਾ, ਸੁਨੀਲ ਸ਼ੈੱਟੀ ਤੇ ਹੰਸਰਾਜ ਸਣੇ ਕਈ ਦਿੱਗਜਾਂ ਦੇ ਨਾਂ ਸ਼ਾਮਲ
ਉਨ੍ਹਾਂ ਨੂੰ 22 ਸਤੰਬਰ ਨੂੰ ਗੁਜਰਾਤ ਦੇ ਕੇਵੜੀਆ ਵਿਚ ਹੋਣ ਵਾਲੇ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿਚ ਭਾਰਤੀ ਸਿਨੇਮਾ ਦੇ ਇਸ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ। ਦਿੱਗਜ ਅਦਾਕਾਰ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘‘ਕਈ ਦਹਾਕਿਆਂ ਤੋਂ ਉਨ੍ਹਾਂ ਦੀ ਅਣਥੱਕ ਅਦਾਕਾਰੀ, ਸ਼ਾਨਦਾਰ ਬਹੁਮੁਖੀ ਤੇ ਅਸਾਧਾਰਨ ਹੁਨਰ ਨੇ ਭਾਰਤੀ ਸਿਨੇਮਾ, ਖਾਸ ਕਰ ਕੇ ਕੰਨੜ ਸਿਨੇਮਾ ’ਤੇ ਡੂੰਘੀ ਛਾਪ ਛੱਡੀ ਹੈ।’’
ਇਹ ਵੀ ਪੜ੍ਹੋ: ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਂਦਰ ਨੇ ਕੀਤਾ ਸੈਂਸਰ ਬੋਰਡ ਦਾ ਗਠਨ ! ਪ੍ਰਿਟੀ ਜ਼ਿੰਟਾ, ਸੁਨੀਲ ਸ਼ੈੱਟੀ ਤੇ ਹੰਸਰਾਜ ਸਣੇ ਕਈ ਦਿੱਗਜਾਂ ਦੇ ਨਾਂ ਸ਼ਾਮਲ
NEXT STORY