ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਵਿਦਿਆਰਥੀ ਅਤੇ ਉਨ੍ਹਾਂ ਦੀ ਪਤਨੀ ਰੂਪਾਲੀ ਬਰੂਆ ਨੂੰ ਲੈ ਕੇ ਇਸ ਵੇਲੇ ਵੱਡੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਸਾਮ ਦੀ ਰਾਜਧਾਨੀ ਗੁਹਾਟੀ ਦੇ ਜੂ ਰੋਡ ਇਲਾਕੇ ਵਿੱਚ ਸ਼ੁੱਕਰਵਾਰ ਅੱਧੀ ਰਾਤ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਅਨੁਸਾਰ, ਇਹ ਘਟਨਾ ਜੂ ਰੋਡ 'ਤੇ ਸਥਿਤ 'ਦ ਗੁਹਾਟੀ ਐਡਰੈੱਸ ਹੋਟਲ' ਦੇ ਸਾਹਮਣੇ ਵਾਪਰੀ।
ਇਹ ਵੀ ਪੜ੍ਹੋ: ਇਸ ਦਿਨ ਖੁੱਲ੍ਹੇਗਾ 'ਨੀਲੇ ਡਰੰਮ' ਦਾ ਰਾਜ਼! ‘ਸੌਰਭ ਕਤਲ ਕਾਂਡ’ ’ਤੇ ਬਣੀ ਸੀਰੀਜ਼ ਦਾ ਪੋਸਟਰ ਰਿਲੀਜ਼
ਜਾਣਕਾਰੀ ਮੁਤਾਬਕ, ਆਸ਼ੀਸ਼ ਵਿਦਿਆਰਥੀ ਅਤੇ ਉਨ੍ਹਾਂ ਦੀ ਪਤਨੀ ਹੋਟਲ ਦੇ ਰੈਸਟੋਰੈਂਟ ਵਿੱਚ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਨਿਕਲੇ ਸਨ। ਜਦੋਂ ਉਹ ਸੜਕ ਪਾਰ ਕਰ ਰਹੇ ਸਨ, ਤਾਂ ਇੱਕ ਤੇਜ਼ ਰਫ਼ਤਾਰ ਬਾਈਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ, ਕੁਝ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬਾਈਕ ਸਵਾਰ ਨੇ ਟੱਕਰ ਤੋਂ ਬਚਣ ਦੀ ਕੋਸ਼ਿਸ਼ ਵੀ ਕੀਤੀ ਸੀ, ਪਰ ਰਫ਼ਤਾਰ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਗੀਤਾਨਗਰ ਪੁਲਸ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ। ਇਸ ਟੱਕਰ ਕਾਰਨ ਅਦਾਕਾਰ ਅਤੇ ਉਨ੍ਹਾਂ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਬਾਈਕ ਸਵਾਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।
ਇਹ ਵੀ ਪੜ੍ਹੋ: ਹੋਟਲ ਦੀ 14ਵੀਂ ਮੰਜ਼ਿਲ ਤੋਂ ਮਿਲੀ ਦਿੱਗਜ ਅਦਾਕਾਰ ਦੀ 34 ਸਾਲਾ ਧੀ ਦੀ ਲਾਸ਼; ਇੰਡਸਟਰੀ 'ਚ ਪਸਰਿਆ ਮਾਤਮ
ਵਿਆਹ ਦੇ ਬੰਧਨ 'ਚ ਬੱਝੀ MLA ਤੇ ਗਾਇਕ ਬਲਕਾਰ ਸਿੱਧੂ ਦੀ ਧੀ, ਦੇਖੋ ਖੂਬਸੂਰਤ ਤਸਵੀਰਾਂ
NEXT STORY