ਚੰਡੀਗੜ੍ਹ- ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਸ਼ਨੀਵਾਰ ਨੂੰ ਵੋਟਿੰਗ ਹੋ ਰਹੀ ਹੈ। ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਅਤੇ ਸ਼ਾਮ 6 ਵਜੇ ਤੱਕ ਲੋਕ ਆਪਣੀ ਵੋਟ ਪਾ ਸਕਦੇ ਹਨ। ਪੰਜਾਬ ਨਾਲ ਸਬੰਧਤ ਕਈ ਬਾਲੀਵੁੱਡ ਅਦਾਕਾਰ ਅਤੇ ਅਦਾਕਾਰਾਂ ਨੇ ਵੀ ਆਪਣੇ ਗ੍ਰਹਿ ਜ਼ਿਲ੍ਹੇ 'ਚ ਜਾ ਕੇ ਵੋਟ ਪਾਈ।

ਦੱਸ ਦਈਏ ਕਿ ਕਈ ਦਿੱਗਜ ਬਾਲੀਵੁੱਡ ਅਦਾਕਾਰ ਵੀ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਵੋਟ ਪਾਉਣ ਪੁੱਜੇ। ਅਦਾਕਾਰ ਆਯੂਸ਼ਮਾਨ ਖੁਰਾਨਾ ਨੇ ਵੀ ਵੋਟ ਪਾਈ ਅਤੇ ਕਿਹਾ ਕਿ ਮੇਰਾ ਵਿਸ਼ਵਾਸ ਹੈ ਕਿ ਹਰੇਕ ਵਿਅਕਤੀ ਨੂੰ ਚੋਣ ਪ੍ਰਕਿਰਿਆ 'ਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਅਜਿਹੇ ਨੇਤਾਵਾਂ ਦੀ ਚੋਣ ਕਰਨ 'ਚ ਯੋਗਦਾਨ ਪਾਉਣਾ ਚਾਹੀਦਾ ਹੈ ਜੋ ਅਗਲੇ ਪੰਜ ਸਾਲਾਂ ਲਈ ਸੰਸਦ 'ਚ ਸਾਡੀ ਪ੍ਰਤੀਨਿਧਤਾ ਕਰਨਗੇ। ਇਸ ਤੋਂ ਇਲਾਵਾ ਅਦਾਕਾਰ ਆਯੂਸ਼ਮਾਨ ਨੇ ਕਿਹਾ, 'ਮੈਂ ਆਪਣੀ ਵੋਟ ਪਾਉਣ ਲਈ ਖਾਸ ਤੌਰ 'ਤੇ ਮੁੰਬਈ ਤੋਂ ਇੱਥੇ ਆਇਆ ਹਾਂ। ਮੈਨੂੰ ਬਹੁਤ ਚੰਗਾ ਮਹਿਸੂਸ ਹੋ ਰਿਹਾ ਹੈ।
ਮਾਂ ਨਾਲ ਡਿਨਰ ਕਰਨ ਪੁੱਜੀ ਦੀਪਿਕਾ ਪਾਦੂਕੋਣ, ਬਲੈਕ ਡਰੈੱਸ 'ਚ 'ਬੇਬੀ ਬੰਪ' ਕੀਤਾ ਫਲਾਂਟ
NEXT STORY