ਚੰਡੀਗੜ੍ਹ (ਬਿਊਰੋ)- ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਅੱਜ ਯਾਨੀ ਬੁੱਧਵਾਰ ਨੂੰ ਲੁਧਿਆਣਾ ਦੇ ਪਿੰਡ ਥਰੀਕੇ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ। ਦੀਪ ਸਿੱਧੂ ਦੀ ਕੱਲ ਯਾਨੀ ਮੰਗਲਵਾਰ ਨੂੰ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਦੀਪ ਸਿੱਧੂ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ. ਐੱਮ. ਪੀ.) ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਦੀਪ ਸਿੱਧੂ ਦੀ ਮੌਤ ਹੋਈ।
ਦੱਸ ਦੇਈਏ ਕਿ ਦੀਪ ਸਿੱਧੂ ਕਿਸਾਨੀ ਅੰਦੋਲਨ ਦੇ ਚਲਦਿਆਂ ਬੇਹੱਦ ਚਰਚਾ ’ਚ ਸਨ। ਉੁਨ੍ਹਾਂ ਦੀ 26 ਜਨਵਰੀ, 2021 ਦੀ ਲਾਲ ਕਿਲ੍ਹੇ ਦੀ ਘਟਨਾ ਦੇ ਚਲਦਿਆਂ ਗ੍ਰਿਫ਼ਤਾਰੀ ਵੀ ਹੋਈ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਦੀਪ ਸਿੱਧੂ ਨੇ ‘ਵਾਰਿਸ ਪੰਜਾਬ ਦੇ’ ਨਾਂ ਦੀ ਜਥੇਬੰਦੀ ਦੀ ਸ਼ੁਰੂਆਤ ਵੀ ਕੀਤੀ। ਦੀਪ ਸਿੱਧੂ ਨੇ ਕਿਹਾ ਸੀ ਕਿ ਇਹ ਜਥੇਬੰਦੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜੇਗੀ ਤੇ ਪੰਜਾਬ ਦੇ ਅਸਲ ਸੱਭਿਆਚਾਰ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰੇਗੀ।
ਬੱਪੀ ਲਹਿਰੀ ਦੇ ਦਿਹਾਂਤ 'ਤੇ PM ਮੋਦੀ ਤੇ ਅਮਿਤ ਸ਼ਾਹ ਨੇ ਟਵੀਟ ਕਰ ਪ੍ਰਗਟਾਇਆ ਦੁੱਖ਼
NEXT STORY