ਮੁੰਬਈ- ਬਾਲੀਵੁੱਡ ਅਦਾਕਾਰ ਗੋਵਿੰਦਾ ਆਪਣੇ ਹੀ ਲਾਇਸੈਂਸੀ ਰਿਵਾਲਵਰ ਨਾਲ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਅਦਾਕਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹੁਣ ਗੋਵਿੰਦਾ ਠੀਕ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਿਵੇਂ ਹੀ ਉਹ ਹਸਪਤਾਲ ਤੋਂ ਬਾਹਰ ਆਏ, ਅਦਾਕਾਰ ਨੇ ਹੱਥ ਜੋੜ ਕੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਦੇ ਆਸ਼ੀਰਵਾਦ ਅਤੇ ਪ੍ਰਾਰਥਨਾਵਾਂ ਲਈ ਵੀ ਧੰਨਵਾਦ ਕੀਤਾ। ਗੋਵਿੰਦਾ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਤੁਸੀਂ ਚੀਚੀ ਦੀ ਹਾਲਤ ਵੀ ਦੇਖ ਸਕਦੇ ਹੋ।
ਗੋਵਿੰਦਾ ਦੀ ਲੱਤ 'ਤੇ ਪਲਸਤਰ ਲੱਗਾ ਹੋਇਆ ਹੈ ਅਤੇ ਉਹ ਕਈ ਲੋਕਾਂ ਵਿਚਕਾਰ ਹਸਪਤਾਲ ਤੋਂ ਬਾਹਰ ਆਉਂਦੇ ਦਿਖਾਈ ਦੇ ਰਹੇ ਹਨ। ਮੀਡੀਆ ਦੀ ਭੀੜ ਨੂੰ ਦੇਖ ਕੇ ਅਦਾਕਾਰ ਨੇ ਖੁਸ਼ੀ ਨਾਲ ਆਪਣੇ ਹੱਥ ਜੋੜ ਲਏ । ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ ਅਤੇ ਨਵਰਾਤਰੀ ਦੀ ਵਧਾਈ ਵੀ ਦਿੱਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਾਇਕ ਗੁਰਦਾਸ ਮਾਨ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਿਆਰੀ ਝਲਕ
NEXT STORY