ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੇ ਹਾਲ ਹੀ 'ਚ ਇਕ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ। ਦਰਅਸਲ, ਅਦਾਕਾਰ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਪੋਸਟ ਕੀਤੀ ਹੈ, ਜਿਸ 'ਚ ਰਿਤਿਕ ਬੈਸਾਖੀਆਂ (ਖੁੰਡੀਆਂ) ਸਹਾਰੇ ਖੜ੍ਹੇ ਨਜ਼ਰ ਆ ਰਹੇ ਹਨ। ਉਸ ਦੇ ਢਿੱਡ ਦੇ ਆਲੇ-ਦੁਆਲੇ ਇੱਕ ਪੱਟੀ ਵੀ ਹੈ। ਤਸਵੀਰ 'ਚ ਅਦਾਕਾਰ ਵੀ ਥੋੜਾ ਬੀਮਾਰ ਨਜ਼ਰ ਆ ਰਿਹਾ ਹੈ। ਇਸ ਪੋਸਟ ਦੇ ਨਾਲ ਰਿਤਿਕ ਰੋਸ਼ਨ ਨੇ ਲਿਖਿਆ- 'ਗੁੱਡ ਆਫਟਰਨ, ਤੁਹਾਡੇ 'ਚੋਂ ਕਿੰਨੇ ਨੂੰ ਕਦੇ ਬੈਸਾਖੀਆਂ ਜਾਂ ਵ੍ਹੀਲਚੇਅਰ 'ਤੇ ਹੋਣ ਦੀ ਜ਼ਰੂਰਤ ਸੀ ਅਤੇ ਇਹ ਤੁਹਾਨੂੰ ਕਿਵੇਂ ਮਹਿਸੂਸ ਹੋਇਆ?
ਇਸ ਪੋਸਟ ਨਾਲ ਅਦਾਕਾਰ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਮੇਰੀਆਂ ਮਾਸਪੇਸ਼ੀਆਂ 'ਚ ਖਿਚਾਅ ਸੀ ਅਤੇ ਇਹ ਹੌਲੀ-ਹੌਲੀ ਵਧਦਾ ਗਿਆ। ਬੈਸਾਖੀਆਂ ਸਿਰਫ਼ ਇੱਕ ਅਲੰਕਾਰ ਹੈ। ਆਪਣੇ ਕੈਪਸ਼ਨ 'ਚ ਅਦਾਕਾਰ ਨੇ ਦੱਸਿਆ ਹੈ ਕਿ ਕਿਵੇਂ ਕੁਝ ਲੋਕ ਬੈਸਾਖੀਆਂ ਜਾਂ ਵ੍ਹੀਲਚੇਅਰ ਦੀ ਵਰਤੋਂ ਨਹੀਂ ਕਰਦੇ ਕਿਉਂਕਿ ਉਹ ਦੁਨੀਆ ਨੂੰ ਦਿਖਾਉਣਾ ਚਾਹੁੰਦੇ ਹਨ ਕਿ ਉਹ ਬਹੁਤ ਮਜ਼ਬੂਤ ਹਨ ਪਰ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੌਰਾਨ ਉਸ ਨੇ ਆਪਣੇ ਦਾਦਾ ਜੀ ਦਾ ਇੱਕ ਕਿੱਸਾ ਸਾਂਝਾ ਕੀਤਾ ਅਤੇ ਦੱਸਿਆ ਕਿ ਇਸ ਨੂੰ ਵਰਤਣ ਨਾਲ ਉਨ੍ਹਾਂ ਨੂੰ ਕਿੰਨਾ ਨੁਕਸਾਨ ਹੋਇਆ ਹੈ।
ਦੱਸ ਦਈਏ ਕਿ ਰਿਤਿਕ ਨੂੰ ਸਿਰਫ਼ ਆਪਣੀ ਅਦਾਕਾਰੀ ਲਈ ਹੀ ਨਹੀਂ ਸਗੋਂ ਆਪਣੀ ਸ਼ੈਲੀ ਅਤੇ ਫਿਟਨੈੱਸ ਲਈ ਵੀ ਜਾਣਿਆ ਜਾਂਦਾ ਹੈ। ਅਦਾਕਾਰਾ ਦੀ ਫਿਟਨੈੱਸ ਨੂੰ ਲੈ ਕੇ ਦੁਨੀਆ ਦੀਵਾਨਾ ਹੈ। ਉਹ ਆਪਣੇ ਵਰਕਆਊਟ ਅਤੇ ਫਿਟਨੈੱਸ 'ਤੇ ਕਾਫੀ ਧਿਆਨ ਦਿੰਦੀ ਹੈ। ਰਿਤਿਕ ਆਪਣੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੀ ਜ਼ਿੰਦਗੀ ਦੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਿਤਿਕ ਰੋਸ਼ਨ ਹਾਲ ਹੀ 'ਚ ਫ਼ਿਲਮ 'ਫਾਈਟਰ' 'ਚ ਨਜ਼ਰ ਆਏ ਸਨ। ਇਸ ਫ਼ਿਲਮ 'ਚ ਉਨ੍ਹਾਂ ਨਾਲ ਦੀਪਿਕਾ ਪਾਦੂਕੋਣ ਵੀ ਨਜ਼ਰ ਆਈ ਸੀ। ਇਹ ਫ਼ਿਲਮ 25 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ ਹੁਣ ਇਹ ਅਦਾਕਾਰ 'ਵਾਰ 2' 'ਚ ਨਜ਼ਰ ਆਉਣ ਵਾਲਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਮਿਤਾਭ-ਜਯਾ ਨੇ 1578 ਕਰੋੜ ਦੀ ਜਾਇਦਾਦ ਦੇ ਮਾਲਕ, ਕਰੋੜਾਂ 'ਚ ਲੋਕਾਂ ਨੂੰ ਦਿੱਤਾ ਕਰਜ਼ਾ
NEXT STORY