ਨਵੀਂ ਦਿੱਲੀ (ਏਜੰਸੀ)- ਦੱਖਣੀ ਪੂਰਬੀ ਦਿੱਲੀ ਦੇ ਭੋਗਲ ਵਿੱਚ ਸਕੂਟੀ ਪਾਰਕਿੰਗ ਨੂੰ ਲੈ ਕੇ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ ਕੁਰੈਸ਼ੀ ਦੇ ਹੋਏ ਕਤਲ ਮਾਮਲੇ ਵਿਚ ਸ਼ਾਮਲ 2 ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਉੱਜਵਲ (19) ਅਤੇ ਗੌਤਮ (18) ਵਜੋਂ ਹੋਈ ਹੈ। ਦੱਖਣ ਪੂਰਬੀ ਜ਼ਿਲ੍ਹਾ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਇਹ ਘਟਨਾ ਕੱਲ੍ਹ ਰਾਤ ਲਗਭਗ 10:30 ਵਜੇ ਵਾਪਰੀ।
ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੇ 'Kap's Cafe' ’ਤੇ ਮੁੜ ਫਾਇਰਿੰਗ, ਹਮਲਾ ਕਰਨ ਵਾਲਾ ਆਇਆ ਸਾਹਮਣੇ
ਪੁਲਸ ਨੇ ਦੱਸਿਆ ਕਿ ਆਸਿਫ ਕੁਰੈਸ਼ੀ ਦਾ ਆਪਣੇ ਘਰ ਦੇ ਸਾਹਮਣੇ ਖੜ੍ਹੀ ਸਕੂਟਰੀ ਨੂੰ ਹਟਾਉਣ ਅਤੇ ਦੂਜੇ ਪਾਸੇ ਖੜ੍ਹੀ ਕਰਨ ਨੂੰ ਲੈ ਕੇ ਕੁਝ ਲੋਕਾਂ ਨਾਲ ਝਗੜਾ ਹੋਇਆ ਸੀ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਆਸਿਫ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦਿੱਲੀ ਪੁਲਸ ਨੇ ਭਾਰਤੀ ਦੰਡਾਵਲੀ ਦੀ ਧਾਰਾ 103(1)(3)(5) ਤਹਿਤ ਮਾਮਲਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਦੋਸ਼ੀ ਸਕੇ ਭਰਾ ਹਨ। ਪੁਲਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: 'ਭਰਾ' ਤੋਂ ਹੀ ਪ੍ਰੈਗਨੈਂਟ ਹੋਈ ਮਸ਼ਹੂਰ ਅਦਾਕਾਰਾ ! ਫ਼ਿਰ ਜਵਾਈ ਸਾਹਮਣੇ ਹੀ ਕਰਵਾਇਆ ਦੂਜਾ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪਿਲ ਸ਼ਰਮਾ ਦੇ 'Kap's Cafe' ’ਤੇ ਮੁੜ ਫਾਇਰਿੰਗ, ਹਮਲਾ ਕਰਨ ਵਾਲਾ ਆਇਆ ਸਾਹਮਣੇ
NEXT STORY