ਚੰਡੀਗੜ੍ਹ : ਪੰਜਾਬੀ ਸਿਨੇਮਾ ਲਈ ਬਣੀਆਂ ਕਈ ਚਰਚਿਤ ਅਤੇ ਉਮਦਾ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ ਇਮਰਾਨ ਸ਼ੇਖ, ਜੋ ਲੰਮੇਂ ਵਕਫ਼ੇ ਬਾਅਦ ਇੱਕ ਵਾਰ ਮੁੜ ਅਪਣੀ ਬਿਹਤਰੀਨ ਕਾਰਜਸ਼ੀਲਤਾ ਦਾ ਇਜ਼ਹਾਰ ਪਾਲੀਵੁੱਡ 'ਚ ਕਰਵਾਉਣ ਜਾ ਰਹੇ ਹਨ, ਜਿੰਨ੍ਹਾਂ ਵੱਲੋਂ ਬਣਾਈ ਜਾਣ ਵਾਲੀ ਅਪਣੀ ਨਵੀਂ ਫਿਲਮ 'ਕੜਕਨਾਥ' ਦਾ ਅੱਜ ਰਸਮੀ ਐਲਾਨ ਕਰ ਦਿੱਤਾ ਗਿਆ ਹੈ, ਜੋ ਆਨ ਫਲੌਰ ਪੜਾਅ ਦਾ ਵੀ ਹਿੱਸਾ ਬਣ ਚੁੱਕੀ ਹੈ। 'ਸਾਗਾ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਸੁਮਿਤ ਸਿੰਘ ਅਤੇ ਸੰਦੀਪ ਸਿੰਘ ਸਿੱਧੂ ਕਰ ਰਹੇ ਹਨ, ਜਿਨ੍ਹਾਂ ਵੱਲੋਂ ਬਿੱਗ ਸੈਟਅੱਪ ਅਧੀਨ ਬਣਾਈ ਜਾਣ ਵਾਲੀ ਉਕਤ ਫਿਲਮ ਦੀ ਸਟਾਰ-ਕਾਸਟ ਅਤੇ ਹੋਰਨਾਂ ਪਹਿਲੂਆਂ ਨੂੰ ਫਿਲਹਾਲ ਰਿਵੀਲ ਨਹੀਂ ਕੀਤਾ ਗਿਆ। ਓਟੀਟੀ ਪਲੇਟਫ਼ਾਰਮ 'ਕੇਬਲਵਨ' ਉਪਰ ਆਗਾਮੀ ਦਿਨੀਂ ਸਟ੍ਰੀਮ ਹੋਣ ਵਾਲੀਆਂ ਬਹੁ-ਪ੍ਰਭਾਵੀ ਫਿਲਮਾਂ ਵਿੱਚ ਸ਼ਾਮਿਲ ਇਸ ਫਿਲਮ ਨੂੰ ਬਹੁਤ ਹੀ ਆਹਲਾ ਸਿਨੇਮਾ ਸਿਰਜਨਾ ਮਾਪਦੰਡਾਂ ਅਧੀਨ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਹਿੰਦੀ ਅਤੇ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਮੰਨੇ-ਪ੍ਰਮੰਨੇ ਚਿਹਰੇ ਮਹੱਤਵਪੂਰਨ ਅਤੇ ਲੀਡਿੰਗ ਕਿਰਦਾਰ ਨਿਭਾਉਣ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਗਾਇਕ ਐਮੀ ਵਿਰਕ ਦਾ 'ਪੱਗ' 'ਤੇ ਵੱਡਾ ਬਿਆਨ
ਸਾਲ 2017 'ਚ ਰਿਲੀਜ਼ ਹੋਈ ਇਮੌਸ਼ਨਲ ਡਰਾਮਾ ਅਤੇ ਪਰਿਵਾਰਿਕ ਫਿਲਮ 'ਬਿੱਗ ਡੈਡੀ' ਨਾਲ ਅਪਣੇ ਡਾਇਰੈਕਟੋਰੀਅਲ ਕਰੀਅਰ ਦਾ ਅਗਾਜ਼ ਕਰਨ ਵਾਲੇ ਨਿਰਦੇਸ਼ਕ ਇਮਰਾਨ ਸ਼ੇਖ, ਅੱਜ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਨਿਰਦੇਸ਼ਕਾਂ ਵਿੱਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ, ਜਿਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀਆਂ ਪੰਜਾਬੀ ਫਿਲਮਾਂ 'ਨਾਢੂ ਖਾਨ' ਨੂੰ ਵੀ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਨੀਰੂ ਬਾਜਵਾ ਪਿੱਛੇ ਆਪਸ 'ਚ ਭਿੜੇ ਫੈਨਜ਼, ਜਾਣੋ ਕੀ ਹੈ ਮਾਮਲਾ
ਬਾਲੀਵੁੱਡ 'ਚ ਲੰਮਾ ਨਿਰਦੇਸ਼ਨ ਤਜ਼ੁਰਬਾ ਹਾਸਿਲ ਕਰ ਚੁੱਕੇ ਨਿਰਦੇਸ਼ਕ ਇਮਰਾਨ ਸ਼ੇਖ ਦੇ ਹੁਣ ਤੱਕ ਦੇ ਨਿਰਦੇਸ਼ਨ ਕਰੀਅਰ ਵੱਲ ਝਾਤ ਮਾਰੀਏ ਤਾਂ ਇਸ ਗੱਲ ਦਾ ਅਹਿਸਾਸ ਸਹਿਜੇ ਹੀ ਹੋ ਜਾਂਦਾ ਹੈ ਕਿ ਉਹ ਚੁਣਿਦਾ ਅਤੇ ਮਿਆਰੀ ਫਿਲਮਾਂ ਨੂੰ ਹੀ ਬਤੌਰ ਨਿਰਦੇਸ਼ਕ ਜਿਆਦਾ ਤਰਜ਼ੀਹ ਦਿੰਦੇ ਆ ਰਹੇ ਹਨ, ਜਿੰਨ੍ਹਾਂ ਦੀ ਗਿਣਤੀ ਨਾਲੋਂ ਕੁਆਲਟੀ ਵਰਕ ਕਰਨ ਦੀ ਬਣੀ ਇਸ ਸੋਚ ਦਾ ਹੀ ਇਜ਼ਹਾਰ ਕਰਵਾਉਣ ਜਾ ਰਹੀ ਹੈ, ਉਕਤ ਫਿਲਮ 'ਚ ਸਿਨੇਮਾ ਸਿਰਜਣਾ ਦੇ ਕਈ ਅਨੂਠੇ ਅਤੇ ਅਲੌਕਿਕ ਰੰਗ ਵੇਖਣ ਨੂੰ ਮਿਲਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨਵੀਂ ਸਿਨੇਮਾ ਪਾਰੀ ਵੱਲ ਵਧੇ ਹਰਜੀਤ ਵਾਲੀਆ, ਬਤੌਰ ਲੇਖਕ ਇਸ ਪੰਜਾਬੀ ਫ਼ਿਲਮ ਦਾ ਬਣਨਗੇ ਹਿੱਸਾ
NEXT STORY