ਐਂਟਰਟੇਨਮੈਂਟ ਡੈਸਕ : ਮਲਿਆਲਮ ਸਿਨੇਮਾ ਦੇ ਦਿੱਗਜ ਅਦਾਕਾਰ ਮਣੀਅਨਪਿੱਲਈ ਰਾਜੂ ਨੂੰ ਪੁਲਸ ਨੇ 'ਹਿੱਟ ਐਂਡ ਰਨ' ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਦੇਰ ਰਾਤ ਤਿਰੂਵਨੰਤਪੁਰਮ ਕਲੱਬ ਦੇ ਸਾਹਮਣੇ ਵਾਪਰੀ, ਜਿੱਥੇ ਅਦਾਕਾਰ ਦੀ ਕਾਰ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।
ਇਹ ਵੀ ਪੜ੍ਹੋ: ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ
ਹਾਦਸੇ ਤੋਂ ਬਾਅਦ ਮੌਕੇ ਤੋਂ ਹੋ ਗਏ ਸਨ ਫਰਾਰ
ਜਾਣਕਾਰੀ ਅਨੁਸਾਰ, ਹਾਦਸਾ ਰਾਤ ਕਰੀਬ 10 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨਿਵੇਦਿਤ ਕ੍ਰਿਸ਼ਨਾ ਅਤੇ ਸੂਰਜ ਸੜਕ 'ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ। ਨਿਵੇਦਿਤ ਦੀਆਂ ਲੱਤਾਂ ਵਿੱਚ ਫਰੈਕਚਰ ਹੋਇਆ ਹੈ, ਜਦਕਿ ਸੂਰਜ ਦੀ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਅਦਾਕਾਰ ਮੌਕੇ 'ਤੇ ਰੁਕਣ ਦੀ ਬਜਾਏ ਕਾਰ ਭਜਾ ਕੇ ਲੈ ਗਿਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੁਲਸ ਸਾਹਮਣੇ ਕੀਤਾ ਸਰੈਂਡਰ, ਫਿਰ ਮਿਲੀ ਜ਼ਮਾਨਤ
ਸ਼ੁੱਕਰਵਾਰ ਸਵੇਰੇ ਅਦਾਕਾਰ ਖੁਦ ਮਿਊਜ਼ੀਅਮ ਪੁਲਸ ਸਟੇਸ਼ਨ ਵਿੱਚ ਪੇਸ਼ ਹੋਇਆ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਮੈਡੀਕਲ ਜਾਂਚ ਲਈ ਭੇਜਿਆ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਤਿਰੂਵਨੰਤਪੁਰਮ ਦੇ ਪੁਲਸ ਕਮਿਸ਼ਨਰ ਕੇ. ਕਾਰਤਿਕ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ 'ਚ ਕੱਟੇਗਾ ਰਾਤਾਂ

ਅਦਾਕਾਰ ਦੀ ਸਫਾਈ: "ਮੈਂ ਘਬਰਾ ਗਿਆ ਸੀ"
ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰ ਰਾਜੂ ਨੇ ਮੰਨਿਆ ਕਿ ਉਹ ਖੁਦ ਗੱਡੀ ਚਲਾ ਰਿਹਾ ਸੀ। ਉਸ ਨੇ ਕਿਹਾ: "ਮੋਟਰਸਾਈਕਲ ਨੇ ਮੇਰੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰੀ ਸੀ। ਮੈਂ ਬਹੁਤ ਘਬਰਾ ਗਿਆ ਸੀ, ਜਿਸ ਕਾਰਨ ਮੈਂ ਉੱਥੋਂ ਚਲਾ ਗਿਆ। ਮੈਂ ਪਹਿਲਾਂ ਹੀ ਸੂਚਨਾ ਦੇ ਦਿੱਤੀ ਸੀ ਕਿ ਉਸਦੀ ਕਾਰ ਨਾਲ ਹਾਦਸਾ ਵਾਪਰ ਗਿਆ ਹੈ ਅਤੇ ਜ਼ਖਮੀਆਂ ਦੇ ਇਲਾਜ ਲਈ ਕਿਹਾ ਸੀ। ਅਦਾਕਾਰ ਨੇ ਇਹ ਵੀ ਦੱਸਿਆ ਕਿ ਉਹ ਕੈਂਸਰ ਦਾ ਮਰੀਜ਼ ਹੈ ਅਤੇ ਚਿਕਨਗੁਨੀਆ ਤੋਂ ਵੀ ਉੱਭਰ ਰਿਹਾ ਹੈ। ਉਸ ਨੇ ਸਾਫ ਕੀਤਾ ਕਿ ਉਹ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ।
ਇਹ ਵੀ ਪੜ੍ਹੋ: ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ 'ਬੇਬੀ ਬੰਪ', ਪ੍ਰਸ਼ੰਸਕਾਂ ਦੇ ਉੱਡੇ ਹੋਸ਼
ਪੁਲਸ ਦੀ ਜਾਂਚ ਜਾਰੀ
ਪੁਲਸ ਅਨੁਸਾਰ ਕਾਰ (KL-01-CJ-04) ਅਦਾਕਾਰ ਦੇ ਅਸਲੀ ਨਾਮ ਸੁਧੀਰ ਕੁਮਾਰ ਰਾਜੂ ਦੇ ਨਾਮ 'ਤੇ ਰਜਿਸਟਰਡ ਹੈ। ਪੁਲਸ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. (FIR) ਦਰਜ ਕਰ ਲਈ ਹੈ ਅਤੇ ਕਾਰ ਨੂੰ ਕਬਜ਼ੇ ਵਿੱਚ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਧੁਰੰਦਰ ਮਗਰੋਂ Animal 2 ਨੂੰ ਲੈ ਕੇ ਆਈ ਵੱਡੀ ਅਪਡੇਟ, ਨਿਰਦੇਸ਼ਕ ਨੇ ਫਿਲਮ ਦੀ ਕਹਾਣੀ ਨੂੰ ਲੈ ਕੇ ਖੋਲ੍ਹੇ ਪੱਤੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਰ 'ਚ ਨਸ਼ਾ ਸਪਲਾਈ ਕਰਨ ਜਾ ਰਹੀ ਅਦਾਕਾਰਾ ਗ੍ਰਿਫਤਾਰ, ਪੁਲਸ ਨੇ ਇੰਝ ਜਾਲ ਵਿਛਾ ਕੇ ਕੀਤਾ ਕਾਬੂ
NEXT STORY