ਕੇਰਲ (ਏਜੰਸੀ)- ਮਲਿਆਲਮ ਅਦਾਕਾਰ ਸੰਤੋਸ਼ ਨਾਇਰ ਦੀ ਮੰਗਲਵਾਰ ਸਵੇਰੇ ਜ਼ਿਲ੍ਹੇ ਦੇ ਏਨਾਥੂ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਵਾਪਰਿਆ, ਜਦੋਂ ਨਾਇਰ ਜਿਸ ਕਾਰ ਵਿੱਚ ਸਫ਼ਰ ਕਰ ਰਹੇ ਸਨ, ਉਹ ਇੱਕ ਲਾਰੀ ਨਾਲ ਟਕਰਾ ਗਈ, ਜਿਸ ਕਾਰਨ ਉਹ ਅਤੇ ਉਨ੍ਹਾਂ ਦੀ ਪਤਨੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

ਪੁਲਸ ਮੁਤਾਬਕ ਇਸ ਹਾਦਸੇ ਵਿੱਚ ਨਾਇਰ ਨੂੰ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਨ੍ਹਾਂ ਦੀ ਪਤਨੀ ਦੀਆਂ ਪਸਲੀਆਂ ਵਿੱਚ ਫ੍ਰੈਕਚਰ ਹੋ ਗਿਆ। ਇਸ ਹਾਦਸੇ ਮਗਰੋਂ ਦੋਹਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਨਾਇਰ ਨੇ ਦਮ ਤੋੜ ਦਿੱਤਾ। ਉਥੇ ਹੀ ਉਨ੍ਹਾਂ ਦੀ ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਨਾਇਰ ਨੇ 1982 ਦੀ ਫਿਲਮ "ਇਥੂ ਨਜੰਗਾਲੁਦੇ ਕਥਾ" ਨਾਲ ਸਿਨੇਮਾ ਵਿੱਚ ਆਪਣੀ ਸ਼ੁਰੂਆਤ ਕੀਤੀ ਅਤੇ 100 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ, ਜਿਸ ਵਿੱਚ ਖਲਨਾਇਕ, ਨਾਇਕ, ਸਹਾਇਕ ਭੂਮਿਕਾਵਾਂ ਆਦਿ ਸਮੇਤ ਕਈ ਤਰ੍ਹਾਂ ਦੀਆਂ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਦੀ ਨਵੀਂ ਫਿਲਮ, "ਮੋਹਿਨੀਅੱਟਮ", ਇਸ ਸਮੇਂ ਸਿਨੇਮਾਘਰਾਂ ਵਿੱਚ ਚੱਲ ਰਹੀ ਹੈ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨਾਲ ਵਿਆਹ ਦੀਆਂ 'ਅਫਵਾਹਾਂ' 'ਤੇ ਤੋੜੀ ਚੁੱਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਦਾਕਾਰ ਦਰਸ਼ਨ ਦੇ ਦੋਸ਼ਾਂ ’ਤੇ ਸੁਪਰੀਮ ਕੋਰਟ ਨੇ ਕਰਨਾਟਕ ਸਰਕਾਰ ਤੋਂ ਮੰਗੀ ਰਿਪੋਰਟ
NEXT STORY