ਨਵੀਂ ਦਿੱਲੀ- ਸੋਮਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਤੇ ਆਪਣੀ ਭੈਣ ਨਾਲ ਦੇਸ਼ ਛੱਡ ਕੇ ਭਾਰਤ ਆ ਗਈ ਹੈ। ਬੰਗਲਾਦੇਸ਼ ਦੇ ਲੋਕਾਂ ਨੇ ਸ਼ੇਖ ਹਸੀਨਾ ਦੇ ਘਰ ਪੁੱਜ ਕੇ ਭਾਰੀ ਭੰਨਤੋੜ ਕੀਤੀ ਅਤੇ ਲੁੱਟਮਾਰ ਕੀਤੀ। ਸੋਸ਼ਲ ਮੀਡੀਆ 'ਤੇ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਗੁੱਸੇ 'ਚ ਨਜ਼ਰ ਆਈ ਉਰਫੀ ਜਾਵੇਦ, ਸ਼ਰੇਆਮ ਟੀਮ ਮੈਂਬਰਾਂ ਨੂੰ ਲਗਾਈ ਫਟਕਾਰ
ਇੰਨਾ ਹੀ ਨਹੀਂ ਬੰਗਲਾਦੇਸ਼ 'ਚ ਵੀ ਹਿੰਦੂਆਂ 'ਤੇ ਹਮਲਿਆਂ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ 'ਤੇ ਅਦਾਕਾਰ ਸੋਨੂੰ ਸੂਦ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਨੂੰ ਸੂਦ ਨੇ ਕੋਰੋਨਾ ਦੇ ਦੌਰ ਦੌਰਾਨ ਲੱਖਾਂ ਲੋਕਾਂ ਦੀ ਮਦਦ ਲਈ ਹੱਥ ਵਧਾਏ ਸਨ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਲੋਕ ਇਕ ਵਾਰ ਫਿਰ ਅਦਾਕਾਰ ਨੂੰ ਮਦਦ ਦੀ ਅਪੀਲ ਕਰ ਰਹੇ ਹਨ।
ਬੰਗਲਾਦੇਸ਼ 'ਚ ਵਾਪਰੀ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸੋਨੂੰ ਸੂਦ ਨੇ ਐਕਸ ਅਕਾਊਂਟ 'ਤੇ ਸ਼ੇਅਰ ਕੀਤੀ ਵੀਡੀਓ 'ਚ ਲਿਖਿਆ ਹੈ-ਸਾਨੂੰ ਬੰਗਲਾਦੇਸ਼ ਤੋਂ ਆਪਣੇ ਸਾਰੇ ਸਾਥੀ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਇੱਥੇ ਚੰਗੀ ਜ਼ਿੰਦਗੀ ਮਿਲ ਸਕੇ। ਇਹ ਸਿਰਫ਼ ਸਾਡੀ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ ਸਗੋਂ ਸਾਡੇ ਸਾਰਿਆਂ ਦੀ ਵੀ ਜ਼ਿੰਮੇਵਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਾਇਕ ਦੀਪ ਢਿੱਲੋਂ ਨੇ ਤਸਵੀਰ ਸਾਂਝੀ ਕਰਕੇ ਭਰਾ ਨੂੰ ਜਨਮਦਿਨ ਦੀ ਦਿੱਤੀ ਵਧਾਈ
NEXT STORY