ਮੁੰਬਈ: ਕੋਰੋਨਾ ਵਾਇਰਸ ਦੇ ਮਾਮਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ ਜਿਸ ਦੇ ਚਪੇਟ 'ਚ ਆਉਣ ਕਾਰਨ ਕਈ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੰ ਖੋਹ ਦਿੱਤਾ ਹੈ। ਉਥੇ ਹੀ ਇਸ ਦੀ ਦੂਸਰੀ ਲਹਿਰ ’ਚ ਸਿਹਤ ਵਿਵਸਥਾ ਦੀ ਵੀ ਪੋਲ ਖੁੱਲ੍ਹ ਗਈ ਹੈ। ਕਿਤੇ ਆਕਸੀਜਨ ਅਤੇ ਕਿਤੇ ਦਵਾਈਆਂ ਦੀ ਭਾਰੀ ਕਮੀ ਦੇਖਣ ਨੂੰ ਮਿਲੀ। ਉਥੇ ਹੀ ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਕਈ ਫਿਲਮੀ ਸਿਤਾਰੇ ਅੱਗੇ ਆਏ, ਜੋ ਹਾਲੇ ਤਕ ਕੋਰੋਨਾ ਮਰੀਜ਼ਾਂ ਦੀ ਮਦਦ ਕਰ ਰਹੇ ਹਨ।
ਇਸ ’ਚ ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਦਾ ਵੀ ਨਾਂ ਸ਼ਾਮਿਲ ਹੈ। ਸੁਨੀਲ ਸ਼ੈਟੀ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਹਰ ਤਰੀਕੇ ਨਾਲ ਕੋਸ਼ਿਸ਼ ਕਰ ਰਹੇ ਹਨ। ਹੁਣ ਉਨ੍ਹਾਂ ਨੇ ਕੋਰੋਨਾ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਲੋਕਾਂ ਨੂੰ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਗੱਲ ਦੀ ਜਾਣਕਾਰੀ ਖ਼ੁਦ ਸੁਨੀਲ ਸ਼ੈਟੀ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਸੁਨੀਲ ਸ਼ੈਟੀ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੇ ਹਨ।
ਉਹ ਆਪਣੇ ਫੈਨਜ਼ ਲਈ ਖ਼ਾਸ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰਦੇ ਰਹਿੰਦੇ ਹਨ। ਸੁਨੀਲ ਸ਼ੈਟੀ ਇਕ ਫਾਰਮਾ ਕੰਪਨੀ ਨਾਲ ਮਿਲ ਕੇ ਕੋਰੋਨਾ ਦੇ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣਗੇ। ਅਜਿਹੇ ’ਚ ਉਸ ਕੰਪਨੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਸੁਨੀਲ ਸ਼ੈਟੀ ਉਨ੍ਹਾਂ ਨਾਲ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਤਿਆਰ ਹਨ। ਫਾਰਮਾ ਕੰਪਨੀ ਦੇ ਉਸੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਸੁਨੀਲ ਸ਼ੈਟੀ ਨੇ ਲਿਖਿਆ, ‘ਹਾਂ ਅਸੀਂ ਇਕੱਠੇ ਹਾਂ।’ ਸੁਨੀਲ ਸ਼ੈਟੀ ‘ਦਵਾ ਵੀ ਦੁਆ ਵੀ’ ਨਾਂ ਦੀ ਮੁਹਿੰਮ ਚਲਾ ਕੇ ਕੋਰੋਨਾ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾ ਰਹੇ ਹਨ। ਸੋਸ਼ਲ ਮੀਡੀਆ ’ਤੇ ਦਿੱਗਜ ਅਦਾਕਾਰ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਨ੍ਹਾਂ ਦੇ ਇਸ ਟਵੀਟ ਨੂੰ ਫੈਨਜ਼ 'ਤੇ ਕਈ ਸੋਸ਼ਲ ਮੀਡੀਆ ਯੂਜ਼ਰਜ਼ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।
ਜਸਬੀਰ ਜੱਸੀ ਨੇ ਸਰਕਾਰ ਨੂੰ ਲਤਾੜਦਿਆਂ ਪੁੱਛਿਆ, ‘ਅਗਲੇ ਗੀਤ ’ਚ ਮੈਂ ਕਿਹੜਾ ਹਥਿਆਰ ਤੇ ਨਸ਼ਾ ਵਰਤਾ?’
NEXT STORY