ਐਂਟਰਟੇਨਮੈਂਟ ਡੈਸਕ- ਪੰਜਾਬੀ ਅਤੇ ਦੱਖਣੀ ਭਾਰਤੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਗੁਰਲੀਨ ਚੋਪੜਾ ਲਈ ਇਸ ਵਾਰ ਦੀ ਲੋਹੜੀ ਬੇਹੱਦ ਖ਼ਾਸ ਰਹੀ। ਵਿਆਹ ਤੋਂ ਬਾਅਦ ਗੁਰਲੀਨ ਨੇ ਆਪਣੀ ਪਹਿਲੀ ਲੋਹੜੀ ਆਪਣੇ ਸਹੁਰੇ ਪਰਿਵਾਰ ਦੇ ਨਾਲ ਬੜੀ ਧੂਮ-ਧਾਮ ਨਾਲ ਮਨਾਈ। ਅਦਾਕਾਰਾ ਨੇ ਇਸ ਖ਼ੁਸ਼ੀ ਦੇ ਮੌਕੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ
ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਗਈ ਵੀਡੀਓ ਵਿੱਚ ਗੁਰਲੀਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਤਿਉਹਾਰ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਵੀਡੀਓ ਦੇ ਨਾਲ ਉਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦਿਆਂ ਪ੍ਰਸ਼ੰਸਕਾਂ ਨੂੰ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਗੁਰਲੀਨ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕਰਦੀ ਰਹਿੰਦੀ ਹੈ।
ਸੁਰਜੀਤ ਬਿੰਦਰਖੀਆ ਦੇ ਗੀਤ ਤੋਂ ਮਿਲੀ ਸੀ ਪਛਾਣ
ਗੁਰਲੀਨ ਚੋਪੜਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਫਿਲਮ ਇੰਡਸਟਰੀ ਵਿੱਚ ਸਰਗਰਮ ਹੈ। ਉਨ੍ਹਾਂ ਨੂੰ ਅਸਲ ਪਛਾਣ ਮਰਹੂਮ ਗਾਇਕ ਸੁਰਜੀਤ ਬਿੰਦਰਖੀਆ ਦੇ ਇੱਕ ਗੀਤ ਵਿੱਚ ਕੀਤੀ ਮਾਡਲਿੰਗ ਤੋਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਬੱਬੂ ਮਾਨ ਦੀ ਫਿਲਮ ਵਿੱਚ 'ਸ਼ਗਨ' ਦਾ ਅਹਿਮ ਕਿਰਦਾਰ ਨਿਭਾਇਆ ਅਤੇ ਕਈ ਸਾਊਥ ਫਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ।
ਫੈਂਟੇਸੀ ਉਦੋਂ ਕੰਮ ਕਰਦੀ ਹੈ, ਜਦੋਂ ਉਹ ਭਾਵਨਾਤਮਕ ਤੌਰ 'ਤੇ ਅਸਲੀ ਲੱਗੇ : ਸੂਰਜ ਸਿੰਘ
NEXT STORY