ਮੁੰਬਈ (ਬਿਊਰੋ)– ‘ਕਿੱਕ’, ‘ਰੇਡ’, ‘ਬਰਫੀ’, ‘ਮੈਂ ਤੇਰਾ ਹੀਰੋ’, ‘ਰੁਸਤਮ’ ਵਰਗੀਆਂ ਕਈ ਸ਼ਾਨਦਾਰ ਫ਼ਿਲਮਾਂ ’ਚ ਨਜ਼ਰ ਆ ਚੁੱਕੀ ਬਾਲੀਵੁੱਡ ਅਦਾਕਾਰਾ ਇਲਿਆਨਾ ਡੀਕਰੂਜ਼ ਦੇ ਘਰ ਜਲਦ ਹੀ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਲੰਬੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਰਹੀ ਇਲਿਆਨਾ ਡੀਕਰੂਜ਼ ਨੇ ਸੋਸ਼ਲ ਮੀਡੀਆ ’ਤੇ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ। 37 ਸਾਲ ਦੀ ਇਲਿਆਨਾ ਡੀਕਰੂਜ਼ ਨੇ ਅਜੇ ਵਿਆਹ ਨਹੀਂ ਕਰਵਾਇਆ ਹੈ।
ਇਹ ਖ਼ਬਰ ਵੀ ਪੜ੍ਹੋ : ਕੋਚੇਲਾ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਹਾਸਲ ਕੀਤਾ ਇਕ ਹੋਰ ਵੱਡਾ ਮੁਕਾਮ, ਅਜਿਹਾ ਕਰਨ ਵਾਲੇ ਬਣੇ ਦੂਜੇ ਭਾਰਤੀ
ਇਲਿਆਨਾ ਡੀਕਰੂਜ਼ ਨੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਹਾਲਾਂਕਿ ਉਸ ਨੇ ਆਪਣੇ ਹੋਣ ਵਾਲੇ ਬੱਚੇ ਦੇ ਪਿਤਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਲਿਆਨਾ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ’ਤੇ ਆਪਣੇ ਗਰਭਵਤੀ ਹੋਣ ਦਾ ਐਲਾਨ ਕੀਤਾ ਹੈ।

ਇਲਿਆਨਾ ਦੇ ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਜਿਥੇ ਉਸ ਦੇ ਪ੍ਰਸ਼ੰਸਕ ਉਸ ਨੂੰ ਵਧਾਈ ਦੇ ਰਹੇ ਹਨ, ਉਥੇ ਹੀ ਸੋਸ਼ਲ ਮੀਡੀਆ ’ਤੇ ਕੁਝ ਲੋਕ ਇਹ ਜਾਣਨ ਲਈ ਕਾਫੀ ਉਤਸ਼ਾਹਿਤ ਹਨ ਕਿ ਇਸ ਅਣਜੰਮੀ ਬੱਚੀ ਦਾ ਪਿਤਾ ਕੌਣ ਹੈ?

ਹਾਲ ਹੀ ’ਚ ਖ਼ਬਰਾਂ ਆਈਆਂ ਸਨ ਕਿ ਇਲਿਆਨਾ ਡੀਕਰੂਜ਼ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦੇ ਭਰਾ ਸੇਬੇਸਟੀਅਨ ਲੌਰੇਂਟ ਮਿਸ਼ੇਲ ਨੂੰ ਡੇਟ ਕਰ ਰਹੀ ਹੈ। ਕਰਨ ਜੌਹਰ ਨੇ ਵੀ ਕੌਫੀ ਵਿਦ ਕਰਨ ਸੀਜ਼ਨ 7 ਦੇ ਇਕ ਐਪੀਸੋਡ ’ਚ ਇਨ੍ਹਾਂ ਦੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਦੋਵਾਂ ਨੂੰ ਪਰਿਵਾਰਕ ਛੁੱਟੀਆਂ ਦੌਰਾਨ ਵੀ ਇਕੱਠੇ ਦੇਖਿਆ ਗਿਆ ਸੀ ਪਰ ਅਦਾਕਾਰਾ ਨੇ ਹੁਣ ਤੱਕ ਇਸ ਰਿਸ਼ਤੇ ਦੀ ਪੁਸ਼ਟੀ ਨਹੀਂ ਕੀਤੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸ਼ਹਿਨਾਜ਼ ਗਿੱਲ ਨੂੰ ਗਿਆਨ ਦੇਣਾ ਸਲਮਾਨ ਖ਼ਾਨ ਨੂੰ ਪਿਆ ਭਾਰੀ, ਲੋਕ ਕਰ ਰਹੇ ਟ੍ਰੋਲ
NEXT STORY