ਜਲੰਧਰ (ਬਿਊਰੋ- 'ਬਿੱਗ ਬੌਸ 14' 'ਚ ਨਜ਼ਰ ਆਉਣ ਵਾਲੀ ਅਦਾਕਾਰਾ ਜੈਸਮੀਨ ਭਸੀਨ ਅੱਜ ਲੱਖਾਂ ਦਿਲਾਂ 'ਤੇ ਰਾਜ ਕਰਦੀ ਹੈ। ਜੈਸਮੀਨ ਉਨ੍ਹਾਂ ਟੀ. ਵੀ. ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ, ਜਿਨ੍ਹਾਂ ਨੇ ਆਪਣਾ ਕਰੀਅਰ ਆਪਣੇ ਦਮ 'ਤੇ ਬਣਾਇਆ ਹੈ ਅਤੇ ਅੱਜ ਕਰੋੜਾਂ ਰੁਪਏ ਕਮਾਉਂਦੀ ਹੈ।

ਖ਼ਬਰਾਂ ਮੁਤਾਬਕ, ਜੈਸਮੀਨ ਕੋਲ ਕਰੀਬ 11 ਕਰੋੜ ਦੀ ਜਾਇਦਾਦ ਹੈ। ਅਦਾਕਾਰਾ ਨੇ ਇਹ ਕਮਾਈ ਮਾਡਲਿੰਗ, ਇਸ਼ਤਿਹਾਰਬਾਜ਼ੀ ਤੇ ਅਦਾਕਾਰੀ ਜ਼ਰੀਏ ਕੀਤੀ ਹੈ।

ਪਿਛਲੇ ਕਈ ਸਾਲਾਂ ਤੋਂ ਜੈਸਮੀਨ ਭਸੀਨ ਸੁਫ਼ਨਿਆਂ ਦੇ ਸ਼ਹਿਰ ਮੁੰਬਈ 'ਚ ਰਹਿ ਰਹੀ ਹੈ। ਹਾਲਾਂਕਿ ਇਕ ਸਮਾਂ ਸੀ ਜਦੋਂ ਉਹ ਸ਼ਹਿਰ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਸੀ।

ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ।

ਹਾਲ ਹੀ 'ਚ ਉਸ ਨੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰ ਰਹੇ ਹਨ।

ਦੱਸ ਦਈਏ ਕਿ ਜੈਸਮੀਨ ਆਉਣ ਵਾਲੀ ਫ਼ਿਲਮ 'ਸਰਬੱਤ ਦਾ ਭਲਾ' 'ਚ ਰੁੱਝੀ ਹੋਈ ਹੈ ਜੋ 13 ਸਤੰਬਰ ਨੂੰ ਸਿਨੇਮਾ ਘਰਾਂ 'ਚ ਦਸਤਕ ਦੇਵੇਗੀ।
ਐਕਸਲ ਐਂਟਰਟੇਨਮੈਂਟ ਅਤੇ ਟ੍ਰਿਗਰ ਹੈਪੀ ਸਟੂਡੀਓ ਨੇ ਕੀਤਾ ਫਿਲਮ ‘120 ਬਹਾਦਰ’ ਦਾ ਐਲਾਨ
NEXT STORY