ਮੁੰਬਈ (ਬਿਊਰੋ) - ਬਾਲੀਵੁੱਡ ਅਭਿਨੇਤਰੀਆਂ ਨੇ ਕਰਵਾਚੌਥ ਦਾ ਤਿਉਹਾਰ ਬਹੁਤ ਦੀ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ‘ਤੇ ਅਦਾਕਾਰਾ ਕੈਟਰੀਨਾ ਕੈਫ ਨੇ ਵੀ ਪਤੀ ਵਿੱਕੀ ਕੌਸ਼ਲ ਦੀ ਲੰਮੀ ਉਮਰ ਲਈ ਕਰਵਾਚੌਥ ਦਾ ਵਰਤ ਰੱਖਿਆ ਸੀ। ਇਸ ਦੀਆਂ ਕੁਝ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

ਕੈਟਰੀਨਾ ਨੇ ਆਪਣੀ ਸੱਸ ਮਾਂ ਨਾਲ ਕਰਵਾਚੌਥ ਦਾ ਤਿਉਹਾਰ ਮਨਾਇਆ। ਇਸ ਮੌਕੇ ਅਦਾਕਾਰਾ ਨੇ ਆਪਣੀ ਸੱਸ ਤੋਂ ਆਸ਼ੀਰਵਾਦ ਲਿਆ ਅਤੇ ਪੂਰਾ ਪਰਿਵਾਰ ਇੱਕਜੁਟ ਨਜ਼ਰ ਆਇਆ।

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਕੈਟਰੀਨਾ ਕੈਫ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ।

ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਹਮੇਸ਼ਾ ਹੀ ਦਿਲ ਜਿੱਤਿਆ ਹੈ। ਕੈਟਰੀਨਾ ਕੈਫ ਆਪਣੀ ਸਾਦਗੀ ਲਈ ਜਾਣੀ ਜਾਂਦੀ ਹੈ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।



ਕਰਵਾਚੌਥ ਦੌਰਾਨ ਮਸ਼ਹੂਰ ਅਦਾਕਾਰਾ ਹੋਈ ਜਖ਼ਮੀ, ਇੰਝ ਕੀਤਾ ਪੂਰਾ ਵਰਤ
NEXT STORY