ਐਂਟਰਟੇਨਮੈਂਟ ਡੈਸਕ : ਇੰਡਸਟਰੀ 'ਚ ਬੱਲੇ-ਬੱਲੇ ਕਰਵਾ ਚੁੱਕੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ। ਨੀਰੂ ਬਾਜਵਾ ਫ਼ਿਲਮਾਂ ’ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ। ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ।

ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਨੀਲੇ ਰੰਗ ਦੀ ਟਾਈਟ ਡਰੈੱਸ 'ਚ ਨਜ਼ਰ ਆਈ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ। ਇਸ ਦੌਰਾਨ ਉਸ ਨੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ। ਨੀਰੂ ਬਾਜਵਾ ਦੀ ਇਸ ਲੁੱਕ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਨੀਰੂ ਬਾਜਵਾ ਜਲਦ ਹੀ ਗਾਇਕ ਸਤਿੰਦਰ ਸਰਤਾਜ ਨਾਲ ਫ਼ਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਨੀਰੂ ਦੀ ਹਾਲ ਹੀ 'ਚ ਆਈ ਫ਼ਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫ਼ਿਲਮ 'ਜੱਟ ਐਂਡ ਜੂਲੀਅਟ 3' ਲਈ ਵੀ ਕੰਮ ਕਰ ਰਹੀ ਹੈ।

ਫ਼ਿਲਮੀ ਕਲਾਕਾਰਾਂ 'ਤੇ ਚੜ੍ਹਿਆ ਦੇਸ਼ ਭਗਤੀ ਦਾ ਸਰੂਰ, ਖ਼ਾਸ ਤਸਵੀਰਾਂ ਨਾਲ ਦਿੱਤੀ ਗਣਤੰਤਰ ਦਿਵਸ ਦੀ ਵਧਾਈ
NEXT STORY