ਅੰਮ੍ਰਿਤਸਰ- ਅਦਾਕਾਰਾ ਨੇਹਾ ਧੂਪੀਆ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਅਦਾਕਾਰਾ ਬੀਤੇ ਸਾਲ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਗਈ ਸੀ। ਇਸ ਸਾਲ ਵੀ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪੁੱਜੀ।

ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ 'ਅਰਦਾਸ, ਸਬਰ, ਸ਼ੁਕਰਾਨਾ'।

ਦੱਸ ਦਈਏ ਕਿ ਅਦਾਕਾਰਾ ਕਈ ਹਿੱਟ ਫ਼ਿਲਮਾਂ 'ਚ ਕੰਮ ਕੀਤਾ ਹੈ। ਅਦਾਕਾਰਾ ਨੇ ਅੰਗਦ ਬੇਦੀ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਅਦਾਕਾਰਾ ਦੋ ਬੱਚਿਆਂ ਦੀ ਮਾਂ ਬਣ ਚੁੱਕੀ ਹੈ।

ਅਦਾਕਾਰਾ ਰਾਸ਼ੀ ਖੰਨਾ ਅਤੇ ਵਾਣੀ ਕਪੂਰ ਨੇ ਕੀਤੇ ਭਗਵਾਨ ਸ਼੍ਰੀ ਮਹਾਕਾਲੇਸ਼ਵਰ ਦੇ ਦਰਸ਼ਨ
NEXT STORY