ਐਂਟਰਟੇਨਮੈਂਟ ਡੈਸਕ– ਕੁਝ ਮਿੰਟ ਪਹਿਲਾਂ ਹੀ ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਨੂੰ ਲੈ ਕੇ ਖ਼ਬਰ ਸਾਹਮਣੇ ਆ ਕਿ ਉਹ ਜ਼ਿੰਦਾ ਹੈ ਤੇ ਬਿਲਕੁਲ ਠੀਕ ਹੈ। ਇਹ ਜਾਣਕਾਰੀ ਖ਼ੁਦ ਪੂਨਮ ਪਾਂਡੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕਰਕੇ ਦਿੱਤੀ ਹੈ। ਪੂਨਮ ਪਾਂਡੇ ਦੇ ਜ਼ਿੰਦਾ ਹੋਣ ਦੀ ਖ਼ਬਰ ਨੇ ਉਸ ਦੇ ਫੈਨਜ਼ 'ਚ ਖ਼ੁਸ਼ੀ ਦਾ ਮਾਹੌਲ ਬਣਾ ਦਿੱਤਾ ਹੈ ਪਰ ਉਥੇ ਹੀ ਕਈ ਲੋਕਾਂ ਦੇ ਮਨ 'ਚ ਇਹ ਸਵਾਲ ਤਾਂ ਜ਼ਰੂਰ ਆਉਂਦਾ ਹੋਵੇਗਾ ਕਿ ਆਖ਼ਿਰ ਪੂਨਮ ਨੇ ਆਪਣੀ ਮੌਤ ਦੀ ਝੂਠੀ ਖ਼ਬਰ ਕਿਉਂ ਫਲਾਈ? ਅਜਿਹਾ ਕੀ ਕਾਰਨ ਹੈ, ਜੋ ਉਸ ਨੂੰ ਖ਼ੁਦ ਨੂੰ ਹੀ ਮਰਿਆ ਦੱਸਣਾ ਪਿਆ?
ਕਿਉਂ ਫੈਲਾਈ ਮੌਤ ਦੀ ਖਬਰ ?
ਦੱਸ ਦਈਏ ਕਿ ਪੂਨਮ ਪਾਂਡੇ ਨੇ ਇੰਸਟਾਗ੍ਰਾਮ 'ਤੇ ਇਕ ਹੋਰ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਸ ਨੇ ਮੌਤ ਦੀ ਝੂਠੀ ਖ਼ਬਰ ਫੈਲਾਉਣ ਦਾ ਕਾਰਨ ਦੱਸਿਆ ਹੈ। ਉਸ ਨੇ ਆਪਣੇ ਚਾਹੁਣ ਵਾਲਿਆਂ ਤੋਂ ਮੁਆਫ਼ੀ ਮੰਗੀ। ਉਸ ਨੇ ਕਿਹਾ ਕਿ ਤੁਹਾਡੇ ਸਾਰਿਆਂ ਦਾ ਦਿਲ ਦੁਖਾਉਣ ਲਈ ਮੈਂ ਤੁਹਾਡੇ ਤੋਂ ਮੁਆਫ਼ੀ ਮੰਗਦੀ ਹਾਂ। ਪੂਨਮ ਨੇ ਵੀਡੀਓ ਸਾਂਝੀ ਕਰ ਲਿਖਿਆ, ‘‘ਮੈਂ ਤੁਹਾਡੇ ਸਾਰਿਆਂ ਨਾਲ ਕੁਝ ਮਹੱਤਵਪੂਰਨ ਸਾਂਝਾ ਕਰਨਾ ਚਾਹੁੰਦੀ ਹਾਂ। ਮੈਂ ਇਥੇ ਹਾਂ, ਜ਼ਿੰਦਾ ਹਾਂ। ਸਰਵਾਈਕਲ ਕੈਂਸਰ ਨੇ ਮੇਰੀ ਮੌਤ ਦਾ ਦਾਅਵਾ ਨਹੀਂ ਕੀਤਾ ਪਰ ਦੁਖਦਾਈ ਤੌਰ ’ਤੇ ਇਸ ਨੇ ਹਜ਼ਾਰਾਂ ਔਰਤਾਂ ਦੀਆਂ ਜਾਨਾਂ ਲਈਆਂ ਹਨ, ਜੋ ਇਸ ਬੀਮਾਰੀ ਨਾਲ ਨਜਿੱਠਣ ਦੇ ਤਰੀਕੇ ਬਾਰੇ ਗਿਆਨ ਦੀ ਘਾਟ ਕਾਰਨ ਪੈਦਾ ਹੋਈਆਂ ਹਨ। ਕੁਝ ਹੋਰ ਕੈਂਸਰਾਂ ਦੇ ਉਲਟ, ਸਰਵਾਈਕਲ ਕੈਂਸਰ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ। HPV ਵੈਕਸੀਨ ਤੇ ਸ਼ੁਰੂਆਤੀ ਖੋਜਾਂ ਟੈਸਟਾਂ ’ਚ ਹਨ। ਸਾਡੇ ਕੋਲ ਇਹ ਯਕੀਨੀ ਬਣਾਉਣ ਦੇ ਸਾਧਨ ਹਨ ਕਿ ਕੋਈ ਵੀ ਇਸ ਬੀਮਾਰੀ ਨਾਲ ਆਪਣੀ ਜਾਨ ਨਾ ਗੁਆਏ। ਆਓ ਇਕ-ਦੂਜੇ ਨੂੰ ਆਲੋਚਨਾਤਮਕ ਜਾਗਰੂਕਤਾ ਨਾਲ ਸਸ਼ਕਤ ਕਰੀਏ ਤੇ ਇਹ ਯਕੀਨੀ ਬਣਾਈਏ ਕਿ ਹਰ ਔਰਤ ਨੂੰ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਸੂਚਿਤ ਕੀਤਾ ਜਾਵੇ।’’
ਦੱਸ ਦੇਈਏ ਕਿ ਸ਼ੁੱਕਰਵਾਰ ਯਾਨੀ 2 ਫਰਵਰੀ ਨੂੰ ਪੂਨਮ ਦੇ ਹੀ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਸੀ, ਜਿਸ ’ਚ ਲਿਖਿਆ ਗਿਆ ਸੀ ਕਿ ਪੂਨਮ ਦੀ ਮੌਤ ਸਰਵਾਈਕਲ ਕੈਂਸਰ ਨਾਲ ਹੋਈ ਹੈ। ਇਸ ਖ਼ਬਰ ਤੋਂ ਬਾਅਦ ਬਾਲੀਵੁੱਡ ਤੇ ਟੀ. ਵੀ. ਇੰਡਸਟਰੀ ’ਚ ਸੋਗ ਦੀ ਲਹਿਰ ਚੱਲ ਪਈ ਤੇ ਹਰ ਕੋਈ ਉਸ ਦੇ ਅਚਾਨਕ ਦਿਹਾਂਤ ’ਤੇ ਦੁੱਖ ਪ੍ਰਗਟਾ ਰਿਹਾ ਸੀ ਪਰ ਪੂਨਮ ਦੇ ਜ਼ਿੰਦਾ ਹੋਣ ਦੀ ਖ਼ਬਰ ਨਾਲ ਲੋਕਾਂ ਨੂੰ ਹੈਰਾਨੀ ਜ਼ਰੂਰ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਪੂਨਮ ਪਾਂਡੇ ਦੀਆਂ ਇਸ ਵੀਡੀਓ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।
ਵੱਡੀ ਖ਼ਬਰ : ਜ਼ਿੰਦਾ ਹੈ ਪੂਨਮ ਪਾਂਡੇ, ਖ਼ੁਦ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ
NEXT STORY