ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਰਧਾ ਕਪੂਰ ਨੇ ਇਕ ਵਾਰ ਫਿਰ ਆਪਣੇ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਹਾਲ ਹੀ 'ਚ ਸ਼ਰਧਾ ਨੂੰ ਲਾਲ ਰੰਗ ਦੀ ਖੂਬਸੂਰਤ ਸਾੜੀ 'ਚ ਦੇਖਿਆ ਗਿਆ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਉਸ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਸ਼ਰਧਾ ਨੇ ਇਸ ਲਾਲ ਸਾੜ੍ਹੀ ਦੇ ਨਾਲ ਮੇਲ ਖਾਂਦਾ ਲਾਲ ਬਲਾਊਜ਼ ਪਾਇਆ ਹੋਇਆ ਹੈ ਅਤੇ ਹਲਕੇ ਮੇਕਅੱਪ ਦੇ ਨਾਲ ਖੁੱਲ੍ਹੇ ਵਾਲਾਂ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੀਆਂ ਕਾਤਲਾਨਾ ਹਰਕਤਾਂ ਨੇ ਉਸ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਸ਼ਰਧਾ ਦੀਆਂ ਇਹ ਤਸਵੀਰਾਂ ਉਸ ਦੀ ਆਉਣ ਵਾਲੀ ਫਿਲਮ 'ਸਤ੍ਰੀ 2' ਦੀ ਰਿਲੀਜ਼ ਤੋਂ ਪਹਿਲਾਂ ਆਈਆਂ ਹਨ, ਜਿਸ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵਧਾ ਦਿੱਤਾ ਹੈ।ਸਤ੍ਰੀ 2' 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਇਸ ਫਿਲਮ 'ਚ ਸ਼ਰਧਾ ਕਪੂਰ ਇਕ ਵਾਰ ਫਿਰ ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਨਜ਼ਰ ਆਵੇਗੀ।

ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਹੈ ਅਤੇ ਹੁਣ ਹਰ ਕੋਈ ਇਸ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।


ਸਰੀ ’ਚ ਸੁਰ ਮੇਲਾ 24 ਨੂੰ, ਤਿਆਰੀਆਂ ਮੁਕੰਮਲ
NEXT STORY