ਵੈੱਬ ਡੈਸਕ- ਪੰਜਾਬੀ ਅਦਾਕਾਰਾ ਸਿੰਮੀ ਚਾਹਲ ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਐਕਟਿਵ ਰਹਿੰਦੀ ਹੈ। ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਹੈ।ਹਾਲ ਹੀ 'ਚ ਸਾਂਝੀਆਂ ਕੀਤੀਆਂ ਤਸਵੀਰਾਂ 'ਚ ਅਦਾਕਾਰਾ ਕਿਸੇ ਕਾਸਮੈਟਿਕ ਸ਼ੋਅਰੂਮ 'ਚ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਿਊਟੀ ਪ੍ਰੋਡਕਟਸ ਨੂੰ ਨਿਹਾਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ 'ਮੈਨੂੰ ਵਾਂਗ ਸ਼ੁਦਾਈਆਂ ਝਾਕੇ ' । ਇਨ੍ਹਾਂ ਤਸਵੀਰਾਂ 'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਸਿੰਮੀ ਚਾਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉ੍ਹਨਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ 'ਰੱਬ ਦਾ ਰੇਡੀਓ ', 'ਜੀ ਵੇ ਸੋਹਣਿਆ ਜੀ ', 'ਚੱਲ ਮੇਰਾ ਪੁੱਤ ', 'ਭੱਜੋ ਵੀਰੋ ਵੇ ' ਸਣੇ ਕਈ ਹਿੱਟ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਇੱਕ ਗੀਤ ਦੇ ਜ਼ਰੀਏ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ।ਜਲਦ ਹੀ ਅਦਾਕਾਰਾ ਹੋਰ ਵੀ ਕਈ ਪ੍ਰੋਜੈਕਟਸ 'ਚ ਨਜ਼ਰ ਆਉਣ ਵਾਲੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਸ਼ਮੀਰਾ ਸ਼ਾਹ ਨਾਲ ਹੋਇਆ ਹਾਦਸਾ, ਹੱਡੀ- ਪਸਲੀ 'ਤੇ ਲੱਗੀ ਸੱਟ, ਸ਼ੂਟਿੰਗੀ ਰੱਖੀ ਜਾਰੀ
NEXT STORY