ਨਵੀਂ ਦਿੱਲੀ (ਬਿਊਰੋ) : ਕੋਰੋਨਾ ਨੇ ਹਰ ਕੰਮ ਦੇ ਸੰਗਠਨ ਅਤੇ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਹੈ ਪਰ ਫ਼ਿਲਮ ਇੰਡਸਟਰੀ ਨੂੰ ਕੁਝ ਖ਼ਾਸ ਹੀ ਨੁਕਸਾਨ ਪਹੁੰਚਾਇਆ ਹੈ। ਕੋਰੋਨਾ ਕਾਰਨ ਕਈ ਫ਼ਿਲਮਾਂ ਦੀ ਰਿਲੀਜ਼ਿੰਗ ਡੇਟ ਟਾਲ-ਮਟੋਲ ਕਰ ਦਿੱਤੀ ਗਈ ਹੈ, ਜਦੋਂਕਿ ਕਈ ਫ਼ਿਲਮਾਂ ਦੀ ਸ਼ੂਟਿੰਗ ਰੱਦ ਕਰ ਦਿੱਤੀ ਗਈ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਸਲਮਾਨ ਖ਼ਾਨ ਦੀ ਫ਼ਿਲਮ 'ਟਾਈਗਰ 3' ਅਤੇ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਦੀ ਸ਼ੂਟਿੰਗ ਸ਼ੈਡਿਊਲ ਨੂੰ ਇੱਕ ਵਾਰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਦੋਂ ਕਪਿਲ ਸ਼ਰਮਾ ਨੇ ਅਰਚਨਾ ਨੂੰ ਲੈ ਕੇ ਫਰਾਹ ਖ਼ਾਨ ਨੂੰ ਕੀਤੀ ਇਹ ਰਿਕਵੈਸਟ ਤਾਂ ਅੱਗੋ ਮਿਲਿਆ ਇਹ ਜਵਾਬ
ਇਨ੍ਹਾਂ ਪ੍ਰਾਜੈਕਟਾਂ ਦੀ ਸ਼ੂਟਿੰਗ ਕੀਤੀ ਗਈ ਰੱਦ
ਮਿਡ-ਡੇਅ ਦੀ ਰਿਪੋਰਟ ਮੁਤਾਬਕ, ਵਧਦੇ ਕੋਰੋਨਾ ਮਾਮਲਿਆਂ ਕਾਰਨ ਯਸ਼ਰਾਜ ਫਿਲਮਜ਼ ਨੇ ਆਪਣੀਆਂ ਤਿੰਨ ਵੱਡੀਆਂ ਫ਼ਿਲਮਾਂ ਦਾ ਨਿਰਮਾਣ ਮੁਲਤਵੀ ਕਰ ਦਿੱਤਾ ਹੈ, ਜਿਸ 'ਚ 'ਪਠਾਨ', 'ਟਾਈਗਰ 3' ਅਤੇ ਇਰਫਾਨ ਖ਼ਾਨ ਦੇ ਪੁੱਤਰ ਬਾਬਿਲ ਦੀ ਵੈੱਬ ਸੀਰੀਜ਼ ਸ਼ਾਮਲ ਹੈ।
ਇਹ ਖ਼ਬਰ ਵੀ ਪੜ੍ਹੋ - Bigg Boss 15: ਰਾਖੀ ਸਾਵੰਤ ਨੇ ਕੀਤਾ ਖੁਲਾਸਾ, ਬਚਪਨ 'ਚ ਹੀ ਹੋ ਚੁੱਕੈ ਦੇਵੋਲੀਨਾ ਦਾ ਵਿਆਹ
ਕਰਿਊ ਮੈਂਬਰਾਂ ਕਾਰਨ ਲਿਆ ਗਿਆ ਇਹ ਫ਼ੈਸਲਾ
ਰਿਪੋਰਟ ਮੁਤਾਬਕ, 'ਟਾਈਗਰ 3' ਨਾਲ ਜੁੜੇ ਇਕ ਸੂਤਰ ਨੇ ਕਿਹਾ ਕਿ ਪ੍ਰੋਡਕਸ਼ਨ ਹਾਊਸ ਸੈੱਟ 'ਤੇ ਟੈਸਟਿੰਗ ਨੂੰ ਲੈ ਕੇ ਕਾਫ਼ੀ ਸਾਵਧਾਨ ਹੈ। ਹਾਲਾਂਕਿ ਇਕ ਵਾਰ ਮਾਮਲਾ ਸਾਹਮਣੇ ਆਉਣ 'ਤੇ ਤੁਰੰਤ ਕੰਮ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਕਿਉਂਕਿ ਇਸ ਸਮੇਂ ਕੋਰੋਨਾ ਦੇ ਮਾਮਲਿਆਂ ਦੇ ਦੁੱਗਣੇ ਹੋਣ ਦੀ ਦਰ ਬਹੁਤ ਜ਼ਿਆਦਾ ਹੈ।
ਇਸੇ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ 'ਟਾਈਗਰ 3' ਅਤੇ 'ਪਠਾਨ' ਦੇ ਕਰਿਊ ਮੈਂਬਰ ਬਹੁਤ ਜ਼ਿਆਦਾ ਹਨ ਅਤੇ ਅਜਿਹੀ ਸਥਿਤੀ 'ਚ ਲੋਕਾਂ ਦਾ ਵੱਡਾ ਇਕੱਠ ਖ਼ਤਰੇ ਤੋਂ ਖਾਲੀ ਨਹੀਂ ਹੋਵੇਗਾ। ਇਸ ਨੂੰ ਧਿਆਨ 'ਚ ਰੱਖਦੇ ਹੋਏ ਫ਼ਿਲਮ ਨਿਰਮਾਤਾ ਆਦਿਤਿਆ ਚੋਪੜਾ ਅਤੇ ਨਿਰਦੇਸ਼ਕਾਂ ਨੇ ਸ਼ੂਟਿੰਗ ਰੋਕਣ ਦਾ ਫ਼ੈਸਲਾ ਲਿਆ ਹੈ। ਨਾਲ ਹੀ ਇਨ੍ਹਾਂ ਪ੍ਰਾਜੈਕਟਾਂ ਦੀ ਸ਼ੂਟਿੰਗ ਕੋਰੋਨਾ ਮਾਮਲੇ ਘੱਟ ਹੋਣ ਤੋਂ ਬਾਅਦ ਦੁਬਾਰਾ ਸ਼ੁਰੂ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - 'ਹੁਨਰਬਾਜ਼' 'ਚ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ, ਪ੍ਰੋਮੋ ਵੀਡੀਓ ਦੇਖ ਉਤਸ਼ਾਹਿਤ ਹੋਏ ਪ੍ਰਸ਼ੰਸਕ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਸਾਡੇ ਨਾਲ ਜ਼ਰੂਰ ਸਾਂਝੀ ਕਰੋ।
ਅੱਜ ਰਿਲੀਜ਼ ਹੋਵੇਗਾ ਪ੍ਰਤੀਕ ਗਾਂਧੀ ਤੇ ਰਿਚਾ ਚੱਢਾ ਸਟਾਰਰ ਵੈੱਬ ਸੀਰੀਜ਼ ‘ਦਿ ਗ੍ਰੇਟ ਇੰਡੀਅਨ ਮਰਡਰ’ ਦਾ ਟਰੇਲਰ
NEXT STORY