ਮੁੰਬਈ : ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਅਨੁਸ਼ਕਾ ਸ਼ਰਮਾ ਦੀ ਆਉਣ ਵਾਲੀ ਫਿਲਮ 'ਐ ਦਿਲ ਹੈ ਮੁਸ਼ਕਿਲ' ਛੇਤੀ ਹੀ ਰਿਲੀਜ਼ ਹੋਣ ਜਾ ਰਹੀ ਹੈ। ਸੁਣਨ 'ਚ ਆਇਆ ਹੈ ਕਿ ਇਸ ਫਿਲਮ ਦੀ ਕਹਾਣੀ ਰਿਲੀਜ਼ ਹੋਣ ਤੋਂ ਪਹਿਲਾਂ ਹੀ ਲੋਕਾਂ ਸਾਹਮਣੇ ਆ ਗਈ ਹੈ।
ਜਾਣਕਾਰੀ ਅਨੁਸਾਰ ਇਹ ਬੇਹੱਦ ਰੋਮਾਂਟਿਕ ਕਹਾਣੀ ਹੈ, ਜਿਸ 'ਚ ਭਾਰਤ-ਪਾਕਿਸਤਾਨ ਦੇ ਦੋ ਪ੍ਰੇਮੀਆਂ ਦੀ ਕਹਾਣੀ ਦਿਖਾਈ ਗਈ ਹੈ। ਇਸ ਫਿਲਮ 'ਚ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਨੇ ਭਾਰਤੀ ਮੁੰਡੇ ਦਾ ਕਿਰਦਾਰ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਪਾਕਿਸਤਾਨੀ ਕੁੜੀ ਦਾ ਕਿਰਦਾਰ ਨਿਭਾਇਆ ਹੈ। ਇਹ ਫਿਲਮ 6 ਜੂਨ ਨੂੰ ਰਿਲੀਜ਼ ਹੋਵੇਗੀ, ਜਿਸ 'ਚ ਰਣਬੀਰ-ਅਨੁਸ਼ਕਾ ਤੋਂ ਇਲਾਵਾ ਲੀਸਾ ਹੈਡਨ, ਐਸ਼ਵਰਿਆ ਰਾਏ, ਅਤੇ ਪਾਕਿਸਤਾਨੀ ਅਦਾਕਾਰ ਫਵਾਦ ਖਾਨ ਵੀ ਮੁਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਨੇ ਕੀਤਾ ਹੈ।
ਭੂਮੀ ਨੇ ਆਯੂਸ਼ਮਾਨ ਨਾਲ ਕੰਮ ਕਰਨ ਲਈ ਰੱਖੀ ਇਹੋ ਜਿਹੀ ਸ਼ਰਤ, ਸੁਣ ਕੇ ਹੋ ਜਾਓਗੇ ਹੈਰਾਨ (pics)
NEXT STORY