ਜਲੰਧਰ (ਬਿਊਰੋ) - ਅਫਸਾਨਾ ਖ਼ਾਨ ਨੇ ਬੀਤੇ ਦਿਨੀਂ ਆਪਣੀਆਂ ਕੁਝ ਤਸਵੀਰਾਂ ਸਾਂਝੀਆ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਹਨਾਂ ਨੇ ਲਿਖਿਆ ਸੀ ਕਿ ਇਹ ਖੂਬਸੂਰਤ ਜਿਊਲਰੀ ਉਨ੍ਹਾਂ ਨੂੰ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਨੇ ਗਿਫਟ ਕੀਤੀ ਹੈ।

ਅਫਸਾਨਾ ਖ਼ਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਅਫਸਾਨਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ, ਜਿਸ ‘ਚ ਉਹ ਸਿਰ ‘ਤੇ ਪਾਈ ਹੋਈ ਜਿਊਲਰੀ, ਨੈਕਲੈੱਸ ਅਤੇ ਟੌਪਸ ਨੂੰ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ।

ਗਾਇਕਾ ਕਪਿਲ ਸ਼ਰਮਾ ਨੂੰ ਆਪਣਾ ਭਰਾ ਮੰਨਦੀ ਹੈ ਅਤੇ ਉਨ੍ਹਾਂ ਦੇ ਘਰ ਆਉਂਦੀ ਜਾਂਦੀ ਰਹਿੰਦੀ ਹੈ।

ਗਾਇਕਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ 'ਯਾਰ ਮੇਰਾ ਤਿੱਤਲੀਆਂ ਵਰਗਾ', 'ਧੱਕਾ', 'ਮੁੰਡੇ ਚੰਡੀਗੜ੍ਹ ਸ਼ਹਿਰ ਦੇ' ਸਣੇ ਕਈ ਹਿੱਟ ਗੀਤ ਦਿੱਤੇ ਹਨ।




ਗਾਇਕ ਬੱਬੂ ਮਾਨ ਨੇ ਕੁੜੀਆਂ ਦੇ ਗਹਿਣਿਆਂ 'ਤੇ ਦਿੱਤਾ ਬਿਆਨ, ਸ਼ਰੇਆਮ ਆਖ 'ਤੀ ਇਹ ਗੱਲ
NEXT STORY