ਚੰਡੀਗੜ੍ਹ (ਬਿਊਰੋ)- ਪਾਲੀਵੁੱਡ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖਾਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ 'ਚ ਅਫਸਾਨਾ ਨੇ ਲਿਖਿਆ-'ਮੇਰਾ ਭਰਾ ਆ ਗਿਆ ਵਾਪਸ ਧੰਨਵਾਦ ਬਾਬਾ ਜੀ'।

ਜ਼ਿਕਰਯੋਗ ਹੈ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਗਾਇਕ ’ਤੇ 30 ਰਾਉਂਡ ਫ਼ਾਇਰ ਕੀਤੇ ਗਏ ਸਨ। ਇਕਲੌਤੇ ਪੁੱਤਰ ਦੀ ਮੌਤ ਨੇ ਹੱਸਦੇ ਖੇਡਦੇ ਮਾਪਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਇਸ ਦੇ ਨਾਲ ਹੀ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਭੈਣ ਅਤੇ ਗਾਇਕਾ ਅਫਸਾਨਾ ਖਾਨ ਦਾ ਵੀ ਰੋ-ਰੋ ਕੇ ਬੁਰਾ ਹਾਲ ਹੋ ਗਿਆ ਸੀ। ਸਿੱਧੂ ਮੂਸੇਵਾਲਾ ਦੇ ਜਾਣ ਮਗਰੋਂ ਅਫਸਾਨਾ ਖਾਨ ਨੇ ਇਕ ਤਸਵੀਰ ਸਾਂਝੀ ਕੀਤੀ। ਤਸਵੀਰ ’ਚ ਅਫਸਾਨਾ ਨੇ ਸਿੱਧੂ ਮੂਸੇਵਾਲਾ ਨੂੰ ਗਲੇ ਲਗਾਇਆ ਹੈ। ਉਸ ਨੇ ਇਸ ਤਸਵੀਰ ਨਾਲ ਲਿਖਿਆ ‘ਹਾਏ ਰੱਬਾ ਮੇਰਾ ਭਰਾ ਵਾਪਸ ਦੇ ਦਿਓ ਸਾਡਾ ਕੋਈ ਨਹੀਂ ਇਸ ਤੋਂ ਇਲਾਵ', ਅੱਜ ਅਫਸਾਨਾ ਖਾਨ ਦੀ ਇਹ ਅਰਦਾਸ ਪੂਰੀ ਹੋ ਗਈ ਹੈ।
ਇਹ ਵੀ ਪੜ੍ਹੋ : ਛੋਟਾ ਮੂਸੇਵਾਲਾ ਆਉਣ 'ਤੇ ਗਾਇਕ R Nait ਨੇ ਪੋਸਟ ਸਾਂਝੀ ਕਰਕੇ ਦਿੱਤੀ ਵਧਾਈ

ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Elvish Yadav Arrested: ਰੇਵ ਪਾਰਟੀ ਮਾਮਲੇ 'ਚ ਪੁਲਸ ਨੇ ਐਲਵਿਸ਼ ਯਾਦਵ ਨੂੰ ਕੀਤਾ ਗ੍ਰਿਫ਼ਤਾਰ
NEXT STORY