ਚੰਡੀਗੜ੍ਹ: ਪੰਜਾਬ ਦੀ ਮਸ਼ਹੂਰ ਗਾਇਕਾ ਅਫ਼ਸਾਨਾ ਖ਼ਾਨ ਨੇ ਪੰਜਾਬੀ ਗਾਇਕ ਸਾਜ਼ ਨਾਲ ਮੰਗਣੀ ਕਰ ਲਈ ਹੈ। ਜਿਸ ਦੀਆਂ ਤਸਵੀਰਾਂ ਸ਼ੇਅਰ ਕਰਕੇ ਉਸ ਨੇ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਸੀ । ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਅਫ਼ਸਾਨਾ ਖ਼ਾਨ ਦੇ ਪ੍ਰਸ਼ੰਸਕ ਅਫ਼ਸਾਨਾ ਨੂੰ ਲਗਤਾਰ ਸੋਸ਼ਲ ਮੀਡੀਆ ਤੇ ਵਧਾਈ ਦੇ ਰਹੇ ਹਨ ।
ਇਹ ਵੀ ਪੜ੍ਹੋ: ਅਫ਼ਸਾਨਾ ਨੇ ਇਸ ਗਾਇਕ ਨਾਲ ਕਰਵਾਈ ਮੰਗਣੀ, ਸੋਸ਼ਲ ਮੀਡੀਆ ’ਤੇ ਲੱਗਾ ਵਧਾਈਆਂ ਦਾ ਤਾਂਤਾ
ਅਫ਼ਸਾਨਾ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਲਗਾਤਾਰ ਲੋਕ ਪਸੰਦ ਕਰ ਰਹੇ ਹਨ ਤੇ ਕੁਮੈਂਟ ਕਰਕੇ ਉਹ ਆਪਣੇ ਪ੍ਰਤੀਕਰਮ ਦੇ ਰਹੇ ਹਨ ਪਰ ਅਫ਼ਸਾਨਾ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਵੀਡੀਓ ਤੇ ਤਸਵੀਰਾਂ ਵਿੱਚ ਇੱਕ ਵੀਡੀਓ ਬਹੁਤ ਹੀ ਖ਼ਾਸ ਹੈ।ਇਸ ਵੀਡੀਓ ਵਿੱਚ ਅਫ਼ਸਾਨਾ ਖ਼ਾਨ ਆਪਣੀਆਂ ਭੈਣਾਂ ਨਾਲ ਮਿਲ ਕੇ ਸੁਹਾਗ ਤੇ ਪ੍ਰਚਲਿਤ ਲੋਕ ਗੀਤ ਗਾ ਰਹੀ ਹੈ। ਅਫ਼ਸਾਨਾ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਵਿੱਚ ਹਰ ਕੋਈ ਬਹੁਤ ਖੁਸ਼ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਫ਼ਸਾਨਾ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ । ਉਨ੍ਹਾਂ ਨੇ ਲਿਖਿਆ ਹੈ ‘ਮੈਨੂੰ ਹਰ ਖੁਸ਼ੀ ਦੇਣ ਲਈ ਮੇਰੇ ਪਰਿਵਾਰ ਦਾ ਧੰਨਵਾਦ’।
ਇਹ ਵੀ ਪੜ੍ਹੋ: ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ
ਦੱਸਣਯੋਗ ਹੈ ਕਿ ਅਫਸਾਨਾ ਖਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ ਜਿਸ ਨੇ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਪ੍ਰਸ਼ੰਸਕਾਂ ਵੱਲੋ ਅਫਸਾਨਾ ਦੀ ਆਵਾਜ਼ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਅਫਸਾਨਾ ਖਾਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋਈ ਸੀ ਜਿਸ ਵਿੱਚ ਉਹ ਗਾਇਕ ਸਾਜ਼ ਨਾਲ ਬੈਠੇ ਸਨ। ਇਸ ਤੋਂ ਬਾਅਦ ਅਫਸਾਨਾ ਨੇ ਮੰਗਣੀ ਕਰਵਾ ਲਈ ਤੇ ਹੁਣ ਅਫਸਾਨਾ ਦੀ ਮੰਗਣੀ ਵਾਲੇ ਦਿਨ ਦੀ ਇੱਕ ਵੀਡੀਓ ਜਿਸ ਦੇ ਵਿੱਚ ਉਹ ਆਪਣੀਆਂ ਭੈਣਾਂ ਨਾਲ ਬੈਠ ਕੇ ਲੋਕ ਗੀਤ ਗਾ ਰਹੀ ਹੈ। ਇਸ ਵੀਡੀਓ ਨੂੰ ਦਰਸ਼ਕਾਂ ਵੱਲੋ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਜਲੰਧਰ ਤੋਂ ਵੱਡੀ ਖ਼ਬਰ: ਮਕਸੂਦਾਂ ਕੋਲ ਪੈਂਦੇ ਗ੍ਰੇਟਰ ਕੈਲਾਸ਼ ’ਚ ਦਿਨ-ਦਿਹਾੜੇ ਦੋਹਰਾ ਕਤਲ
ਸੁਪਰੀਮ ਕੋਰਟ ਦੇ ਜੱਜ ਦੇ ਕੁਮੈਂਟ ਤੋਂ ਹੈਰਾਨ ਤਾਪਸੀ ਪੰਨੂੰ, ਟਵੀਟ ਕਰ ਪੁੱਛੇ ਇਹ ਸਵਾਲ
NEXT STORY