ਮੁੰਬਈ- ਦੂਜੀ ਲਹਿਰ ਤੋਂ ਬਾਅਦ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਣ ਲੱਗੇ ਹਨ। ਉਧਰ ਬਾਲੀਵੁੱਡ ਇੰਡਸਟਰੀ 'ਚ ਵੀ ਫਿਰ ਤੋਂ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ 'ਚ 'ਬਰੀਦ' ਅਤੇ 'ਕਾਏ ਪੋ ਛੇ' ਵਰਗੀਆਂ ਫ਼ਿਲਮਾਂ 'ਚ ਕੰਮ ਕਰ ਚੁੱਕੇ ਅਦਾਕਾਰ ਅਮਿਤ ਸਾਧ ਦੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ ਜਿਸ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੇ ਜਲਦ ਠੀਕ ਹੋਣ ਦੀਆਂ ਦੁਆਵਾਂ ਕਰ ਰਹੇ ਹਨ।
ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੰਦੇ ਹੋਏ ਅਦਾਕਾਰ ਨੇ ਇੰਸਟਾਗ੍ਰਾਮ 'ਤੇ ਲਿਖਿਆ ਕਿ 'ਕਈ ਸਾਵਧਾਨੀਆਂ ਵਰਤਣ ਤੋਂ ਬਾਅਦ ਵੀ, ਮੈਂ ਕੋਵਿਡ-19 ਪਾਜ਼ੇਟਿਵ ਪਾਇਆ ਗਿਆ ਹਾਂ। ਲੱਛਣ ਹਲਕੇ ਹਨ। ਸਾਰੇ ਨਿਯਮਾਂ ਦਾ ਪਾਲਨ ਕਰਦੇ ਹੋਏ ਮੈਂ ਖ਼ੁਦ ਨੂੰ ਘਰ 'ਚ ਇਕਾਂਤਵਾਸ ਕਰਾਂਗਾ। ਮੈਨੂੰ ਯਕੀਨ ਹੈ ਕਿ ਮੈਂ ਪਹਿਲਾਂ ਤੋਂ ਜ਼ਿਆਦਾ ਮਜ਼ਬੂਤ ਅਤੇ ਬਿਹਤਰ ਹੋ ਕੇ ਵਾਪਸ ਆਵਾਂਗਾ। ਕਿਰਪਾ ਕਰਕੇ ਆਪਣਾ ਅਤੇ ਦੂਜਿਆਂ ਦਾ ਵੀ ਧਿਆਨ ਰੱਖੋ, ਤੁਹਾਨੂੰ ਸਾਰਿਆਂ ਨੂੰ ਢੇਰ ਸਾਰਾ ਪਿਆਰ'।
ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਥਨਾ ਕਰ ਰਹੇ ਹਨ। ਦੱਸ ਦੇਈਏ ਕਿ ਅਮਿਤ ਸਾਧ ਤੋਂ ਕੁਝ ਦਿਨ ਪਹਿਲਾਂ ਹੀ ਅਦਾਕਾਰਾ ਕਾਜਲ ਦੀ ਭੈਣ ਤਨੀਸ਼ਾ ਮੁਖਰਜੀ ਅਤੇ ਅਦਾਕਾਰ ਕਮਲ ਹਾਸਨ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।
ਤਗੜੇ ਕਲਾਕਾਰਾਂ ਦੀ ਟੀਮ ਤੇ ਸੰਗੀਤ ਨਾਲ ਭਰਪੂਰ ਹੋਵੇਗੀ ਫ਼ਿਲਮ ‘ਰੌਕੀ ਔਰ ਰਾਨੀ ਕੀ ਪ੍ਰੇਮ ਕਹਾਣੀ’
NEXT STORY