ਮੁੰਬਈ (ਬਿਊਰੋ) - ਬਾਲੀਵੁੱਡ ਦੇ ਦਬੰਗ ਖ਼ਾਨ ਸਲਮਾਨ ਖ਼ਾਨ ਇੰਨੀੰ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਫ਼ਿਲਮ ਦੇ ਟੀਜ਼ਰ ਤੋਂ ਬਾਅਦ ਉਨ੍ਹਾਂ ਨੇ ਪਹਿਲਾ ਗੀਤ 'ਨਈਓ ਲਗਦਾ' ਰਿਲੀਜ਼ ਕੀਤਾ ਸੀ। ਹੁਣ ਸਲਮਾਨ ਖ਼ਾਨ ਜਲਦ ਹੀ ਇਸ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਬੀਤੇ ਦਿਨੀਂ ਸਲਮਾਨ ਨੇ ਬਿੱਲੀਆਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਸੀ, ਜਿਸ ਨਾਲ ਉਨ੍ਹਾਂ ਨੇ ਫ਼ਿਲਮ ਦੇ ਗੀਤ 'ਕੈਟੀ-ਕੈਟੀ' ਦੀ ਰਿਲੀਜ਼ਿੰਗ ਡੇਟ ਦਾ ਖ਼ੁਲਾਸਾ ਕੀਤਾ ਸੀ। ਹੁਣ ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਕੌਰ ਗਿੱਲ ਵੀ ਇਸ ਗੀਤ ਦੀ ਪ੍ਰਮੋਸ਼ਨ ਕਰਦੀ ਨਜ਼ਰ ਆਈ। ਪ੍ਰਮੋਸ਼ਨ ਦੇ ਮਾਮਲੇ 'ਚ ਸ਼ਹਿਨਾਜ਼ ਸਲਮਾਨ ਤੋਂ ਦੋ ਕਦਮ ਅੱਗੇ ਨਿਕਲੀ।
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਖ਼ੁਦ ਬਿੱਲੀ ਬਣੀ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਸ਼ਹਿਨਾਜ਼ ਨੇ ਆਪਣੇ ਚਿਹਰੇ 'ਤੇ ਕੈਟ ਮਾਸਕ ਪਾਇਆ ਹੋਇਆ ਹੈ ਅਤੇ ਕੈਟ ਪ੍ਰਿੰਟ ਵਾਲੀ ਸ਼ਰਟ ਵੀ ਪਹਿਨੀ ਹੈ। ਆਪਣੀ ਇਸ ਪਿਆਰੀ ਤਸਵੀਰ ਨਾਲ ਸ਼ਹਿਨਾਜ਼ ਨੇ ਕੈਪਸ਼ਨ 'ਚ ਲਿਖਿਆ, "ਸਾਡੇ ਅਗਲੇ ਗੀਤ ਲਈ ਤਿਆਰ ਹੋ ਜਾਓ। 2 ਮਾਰਚ ਨੂੰ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ 'ਬਿੱਲੀ ਬਿੱਲੀ' ਗੀਤ ਸੁਣਨ ਲਈ ਤਿਆਰ ਹੋ ਜਾਓ।"

ਦੱਸਣਯੋਗ ਹੈ ਕਿ ਸਲਮਾਨ ਨੇ ਪਿਛਲੇ ਮਹੀਨੇ ਸ਼ਾਹਰੁਖ ਖ਼ਾਨ ਦੀ ਫ਼ਿਲਮ 'ਪਠਾਨ' ਨਾਲ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦਾ ਟੀਜ਼ਰ ਰਿਲੀਜ਼ ਕੀਤਾ ਸੀ। 'ਪਠਾਨ' 25 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਇਸ ਦੇ ਨਾਲ ਹੀ ਭਾਈਜਾਨ ਨੇ ਥੀਏਟਰ 'ਚ ਆਪਣੀ ਫ਼ਿਲਮ ਦਾ ਟੀਜ਼ਰ ਰਿਲੀਜ਼ ਕੀਤਾ ਸੀ। ਹਾਲਾਂਕਿ, ਬਾਅਦ 'ਚ ਉਨ੍ਹਾਂ ਨੇ ਯੂ-ਟਿਊਬ 'ਤੇ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਟੀਜ਼ਰ ਵੀ ਜਾਰੀ ਕੀਤਾ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਗਾਇਕਾ ਸਤਿੰਦਰ ਬਿੱਟੀ ਦਾ ਫੈਨਜ਼ ਨੂੰ ਪਿਆਰਾ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ
NEXT STORY