ਚੰਡੀਗੜ੍ਹ (ਬਿਊਰੋ) - ਚੰਡੀਗੜ੍ਹ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਖੁਦ ਪਾਰਟੀ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਵਾਰ ਚੋਣ ਨਹੀਂ ਲੜਨਾ ਚਾਹੁੰਦੀ। ਕਿਰਨ ਖੇਰ ਦੀ ਥਾਂ ਸੰਜੇ ਟੰਡਨ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਬੀ. ਜੇ. ਪੀ. ਦੇ ਉਮੀਦਵਾਰ ਹਨ। ਕਿਰਨ ਖੇਰ ਕੈਂਸਰ ਨਾਲ ਜੰਗ ਲੜ ਚੁੱਕੀ ਹੈ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ। ਕਿਰਨ ਖੇਰ ਨੇ ਇਕ ਟੀ. ਵੀ. ਚੈਨਲ ਨੂੰ ਦਿੱਤੇ ਇੰਟਰਵਿਊ ’ਚ ਕਿਹਾ ਕਿ ਦੋ ਮਹੀਨੇ ਪਹਿਲਾਂ ਮੈਂ ਪਾਰਟੀ ਪ੍ਰਧਾਨ ਜੇ. ਪੀ. ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੀ ਸੀ। ਮੈਂ ਉਨ੍ਹਾਂ ਨੂੰ ਇਸ ਵਾਰ ਚੋਣਾਂ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਸੀ। ਜਦੋਂ ਮੈਂ ਬੀਮਾਰ ਹੋਈ, ਉਸ ਸਮੇਂ ਮੈਂ ਮਲਟੀਪਲ ਮਾਯਲੋਮਾ ਨਾਲ ਜੂਝ ਰਹੀ ਸੀ।
ਇਹ ਵੀ ਪੜ੍ਹੋ : ਅਦਾਕਾਰ ਬਿਨੂੰ ਢਿੱਲੋਂ ਨੇ ਭਾਜਪਾ 'ਚ ਸ਼ਾਮਲ ਹੋਣ ਤੋਂ ਚੁੱਕਿਆ ਪਰਦਾ, ਸਿਆਸਤ 'ਚ ਜਾਣ ਬਾਰੇ ਕਰ 'ਤਾ ਵੱਡਾ ਖ਼ੁਲਾਸਾ
ਮੈਨੂੰ ਆਪਣੇ ਇਲਾਜ ਲਈ ਇਕ ਸਾਲ ਮੁੰਬਈ ’ਚ ਰਹਿਣਾ ਪਿਆ। ਰੱੂਬ ਦੀ ਕਿਰਪਾ ਨਾਲ ਮੈਂ ਹੁਣ ਪੂਰੀ ਤਰ੍ਹਾਂ ਠੀਕ ਹਾਂ। ਪਰ ਮੈਂ ਉਸ ਸਾਲ ਚੰਡੀਗੜ੍ਹ ਤੋਂ ਪੂਰੀ ਤਰ੍ਹਾਂ ਦੂਰ ਰਹੀ। ਹੁਣ ਮੈਂ ਨਹੀਂ ਚਾਹੁੰਦੀ ਕਿ ਮੇਰੇ ਕਾਰਨ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦੇ ਮਾੜੇ ਹਾਲਾਤਾਂ ਦਾ ਸਾਹਮਣਾ ਕਰਨਾ ਪਵੇ। ਕਿਰਨ ਖੇਰ ਨੇ ਇਹ ਵੀ ਦੱਸਿਆ ਕਿ ਜਦੋਂ ਉਹ ਬੀਮਾਰ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ।
ਇਹ ਵੀ ਪੜ੍ਹੋ : ਗਾਇਕਾ ਅਫਸਾਨਾ ਖ਼ਾਨ ਤੋਂ ਫੈਨ ਨੇ ਇੰਝ ਵਾਰੇ 26 ਲੱਖ, ਵੇਖ ਲੋਕਾਂ ਹੋ ਗਏ ਹੈਰਾਨ (ਵੀਡੀਓ)
ਕਿਰਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮੇਰੇ ਪ੍ਰਤੀ ਬਹੁਤ ਦਯਾਵਾਨ ਸਨ ਅਤੇ ਜਦੋਂ ਮੈਂ ਬੀਮਾਰ ਹੋ ਗਈ ਤਾਂ ਮੈਨੂੰ ਫੋਨ ਵੀ ਕੀਤਾ। ਮੈਂ ਉਨ੍ਹਾਂ ਨੂੰ ਸੰਸਦ ਦੇ ਸੈਸ਼ਨ ’ਚ ਸ਼ਾਮਲ ਨਾ ਹੋਣ ’ਤੇ ਚਿੰਤਾ ਜ਼ਾਹਰ ਕੀਤੀ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਿਸੇ ਵੀ ਗੱਲ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਅਤੇ ਮੈਨੂੰ ਪੂਰਾ ਆਰਾਮ ਕਰਨਾ ਚਾਹੀਦਾ ਹੈ। ਮੈਂ ਪਹਿਲਾਂ ਕਦੇ ਵੀ ਸੰਸਦ ਦਾ ਸੈਸ਼ਨ ਨਹੀਂ ਖੁੰਝਾਇਆ ਸੀ ਅਤੇ ਮੈਂ ਬਹੁਤ ਚੰਗੀ ਹਾਜ਼ਰੀ ਅਤੇ ਭਾਗੀਦਾਰੀ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਲਮਾਨ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਇਕ ਹੋਰ ਵਿਅਕਤੀ
NEXT STORY